Florida Truck Crash|Driver Harjinder Singh ਮਾਮਲੇ ਬਾਅਦ ਟਰੱਕਿੰਗ ਇੰਡਸਟਰੀ 'ਚ ਪੰਜਾਬੀਆਂ 'ਤੇ ਕੀ ਅਸਰ ਪਿਆ ?
ਅਮਰੀਕਾ ਦੇ ਫਲੋਰੀਡਾ ਵਿੱਚ ਵਾਪਰੇ ਟਰੱਕ ਹਾਦਸੇ ਵਿੱਚ ਮੁਲਜ਼ਮ ਟਰੱਕ ਡਰਾਇਵਰ ਹਰਜਿੰਦਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ, ਜਿੱਥੇ ਜੱਜ ਨੇ ਉਸ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
12 ਅਗਸਤ ਨੂੰ ਵਾਪਰੇ ਇਸ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਦੀ ਡੈਸ਼ਕੈਮ ਫੁਟੇਜ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ।
ਫਲੋਰੀਡਾ ਹਾਈਵੇਅ ਸੇਫਟੀ ਐਂਡ ਮੋਟਰ ਵਹੀਕਲਜ਼ ਡਿਪਾਰਟਮੈਂਟ ਵੱਲੋਂ ਜਾਰੀ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਇਹ ਹਾਦਸਾ ਇੱਕ ਮਿੰਨੀ ਵੈਨ ਅਤੇ ਸੈਮੀ-ਟਰੱਕ ਵਿਚਕਾਰ ਹੋਇਆ, ਜਿਸ ਵਿੱਚ ਤਿੰਨ ਲੋਕ ਮਾਰੇ ਗਏ।
ਬਿਆਨ ਮੁਤਾਬਕ, "ਜਾਂਚ ਵਿੱਚ ਪਾਇਆ ਗਿਆ ਹੈ ਕਿ ਇਹ ਪ੍ਰਤੱਖ ਹੈ ਕਿ ਸੈਮੀ-ਟਰੱਕ ਦਾ ਡਰਾਈਵਰ ਲਾਪਰਵਾਹੀ ਨਾਲ ਚਲਾ ਰਿਹਾ ਅਤੇ ਅਜਿਹੀ ਥਾਂ ਤੋਂ ਯੂ-ਟਰਨ ਲੈ ਰਿਹਾ ਸੀ ਜਿਸ ਨੂੰ ਸਿਰਫ਼ ਐਮਰਜੈਂਸੀ ਜਾਂ ਪੁਲਿਸ ਦੇ ਵਾਹਨ ਹੀ ਵਰਤ ਸਕਦੇ ਹਨ।"
ਹਰਜਿੰਦਰ ਸਿੰਘ ਪੰਜਾਬ ਦੇ ਤਰਨਤਾਰਨ ਨਾਲ ਸਬੰਧਿਤ ਹਨ ਅਤੇ ਉਹ ਸਾਲ 2018 ਵਿੱਚ ਅਮਰੀਕਾ ਵਿੱਚ ਮੈਕਸੀਕੋ ਰਾਹੀਂ ਗੈਰ-ਕਾਨੂੰਨੀ ਢੰਗ ਨਾਲ ਦਾਖ਼ਲ ਹੋਏ ਸੀ।