ਪੜਚੋਲ ਕਰੋ

gurpatwant singh pannun ਦਾ ਐਲਾਨ, CM Bhagwant Mann ਨੂੰ ਧਮਕੀ

ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਕਰਤ ਕਰਨ ਮਗਰੋਂ ਸਿੱਖ ਫਾਰ ਜਸਟਿਸ (SFJ) ਦਾ ਮੁਖੀ ਗੁਰਪਤਵੰਤ ਸਿੰਘ ਪੰਨੂ ਕਾਫੀ ਐਕਟਿਵ ਹੋ ਗਿਆ ਹੈ। ਭਾਰਤ ਦੇ ਰਾਸ਼ਟਰਪਤੀ ਤੋਂ ਬਾਅਦ ਹੁਣ ਉਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂ ਨੇ ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਵੀ ਉਲਟ ਚੱਲਦਾ ਹੈ, ਉਸ ਦਾ ਹਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਵਰਗਾ ਹੀ ਹੋਵੇਗਾ। ਪੰਨੂ ਨੇ ਆਪਣੀ ਪਹੁੰਚ ਦਾ ਸਬੂਤ ਦਿੰਦਿਆਂ ਕਿਹਾ ਕਿ ਉਸ ਨੇ ਹੀ ਫਰੀਦਕੋਟ ਰੇਲਵੇ ਸਟੇਸ਼ਨ ਤੇ ਨਹਿਰੂ ਸਟੇਡੀਅਮ 'ਤੇ ਖਾਲਿਸਤਾਨੀ ਨਾਅਰੇ ਲਿਖਵਾਏ ਹਨ। ਇੱਥੇ ਸੀਐਮ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਝੰਡਾ ਲਹਿਰਾਉਣ ਜਾ ਰਹੇ ਹਨ। ਸਿੱਖ ਨੌਜਵਾਨ ਆਪਣੀ ਕਮਰ 'ਤੇ ਬੰਬ ਨਾ ਬੰਨ੍ਹਣ ਤੇ ਨਾ ਹੀ ਆਪਣੇ ਹੱਥਾਂ ਵਿੱਚ ਤਿਰੰਗਾ ਫੜਨ। ਉਨ੍ਹਾਂ ਨੂੰ ਸਿਰਫ਼ ਖਾਲਿਸਤਾਨ ਦਾ ਝੰਡਾ ਹੀ ਫੜਨਾ ਚਾਹੀਦਾ ਹੈ। ਪਨੂੰ ਨੇ ਕਿਹਾ ਕਿ ਹੁਣ ਅਮਰੀਕਾ ਵਿੱਚ ਡੋਨਾਲਡ ਟਰੰਪ ਦੀ ਸਰਕਾਰ ਸੱਤਾ ਵਿੱਚ ਆ ਗਈ ਹੈ। ਸਰਕਾਰਾਂ ਬਦਲਣ ਨਾਲ ਬਹੁਤ ਸਾਰੀਆਂ ਚੀਜ਼ਾਂ ਬਦਲ ਜਾਂਦੀਆਂ ਹਨ। ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਉਸ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤੇ ਕਿਸਾਨ ਜੋ ਪੰਜਾਬ ਤੇ ਹਰਿਆਣਾ ਦੀ ਸਰਹੱਦ 'ਤੇ ਬੈਠੇ ਹਨ, ਉਨ੍ਹਾਂ ਨੂੰ ਅੰਮ੍ਰਿਤਸਰ, ਗੁਰਦਾਸਪੁਰ ਤੇ ਜਲੰਧਰ ਵਰਗੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ 'ਤੇ ਖਾਲਿਸਤਾਨ ਦੇ ਝੰਡੇ ਲਹਿਰਾਉਣੇ ਚਾਹੀਦੇ ਹਨ ਤਾਂ ਜੋ ਪੰਜਾਬ ਦਾ ਸੁਨੇਹਾ ਸਿੱਧਾ ਡੋਨਾਲਡ ਟਰੰਪ ਤੱਕ ਪਹੁੰਚ ਸਕੇ। ਪੰਨੂੰ ਨੇ ਐਲਾਨ ਕੀਤਾ ਕਿ ਕੈਨੇਡਾ, ਯੂਕੇ, ਇਟਲੀ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੂਤਾਵਾਸਾਂ ਵਿੱਚ ਵਾਸ਼ਿੰਗਟਨ ਡੀਸੀ, ਸੈਨ ਫਰਾਂਸਿਸਕੋ, ਟੋਰਾਂਟੋ, ਓਟਾਵਾ, ਵੈਨਕੂਵਰ ਵਿੱਚ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਉਸ ਨੇ ਕਿਹਾ ਕਿ ਅਜਿਹਾ ਕਰਕੇ ਉਹ ਸਥਾਨਕ ਸਰਕਾਰਾਂ ਨੂੰ, ਖਾਸ ਕਰਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ, ਇਹ ਸੁਨੇਹਾ ਦੇਣਗੇ ਕਿ ਸਿੱਖਾਂ ਤੇ ਭਾਰਤ ਸਰਕਾਰ ਵਿੱਚ ਧਰਮ ਤੇ ਰਾਜਨੀਤੀ ਨੂੰ ਲੈ ਕੇ ਬਹੁਤ ਵੱਡਾ ਅੰਤਰ ਹੈ। ਦੱਸ ਦਈਏ ਕਿ 20 ਜਨਵਰੀ ਨੂੰ ਡੋਨਾਲਡ ਟਰੰਪ ਨੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਪੰਨੂ ਨੇ ਵੀ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕੀਤੀ। ਪੰਨੂ ਨੇ ਇਸ ਸਬੰਧੀ 2 ਵੀਡੀਓ ਜਾਰੀ ਕੀਤੇ। ਸਮਾਰੋਹ ਵਿੱਚ ਉਸ ਨੂੰ ਕੈਪੀਟਲ ਹਿੱਲ ਵਿੱਚ ਇੱਕ ਆਮ ਦਰਸ਼ਕਾਂ ਵਾਂਗ ਘੁੰਮਦੇ ਦੇਖਿਆ ਗਿਆ। ਇਸ ਦੌਰਾਨ ਉਸ ਦਾ ਸਾਥੀ ਵੀਡੀਓ ਬਣਾ ਰਿਹਾ ਸੀ। ਇਸ ਦੌਰਾ ਉਸ ਦੇ ਕੋਟ 'ਤੇ ਖਾਲਿਸਤਾਨ ਦਾ ਪ੍ਰਤੀਕ ਵੀ ਦਿਖਾਈ ਦਿੱਤਾ। ਦੂਜੇ ਵੀਡੀਓ ਵਿੱਚ ਉਹ ਸਟੇਜ ਦੇ ਨੇੜੇ ਦਿਖਾਈ ਦਿੱਤਾ ਜਿੱਥੇ ਟਰੰਪ ਆਪਣੀ ਪਤਨੀ ਮੇਲਾਨੀਆ ਨਾਲ ਖੜ੍ਹੇ ਹਨ। ਇਸ ਦੌਰਾਨ ਸਹੁੰ ਚੁੱਕ ਸਮਾਗਮ ਵਿੱਚ ਆਏ ਲੋਕ ਅਮਰੀਕਾ-ਅਮਰੀਕਾ ਦੇ ਨਾਅਰੇ ਲਗਾ ਰਹੇ ਸਨ। ਇਸ ਦੌਰਾਨ ਪੰਨੂ ਇੱਕ ਪਲ ਲਈ ਦਿਖਾਈ ਦਿੰਦਾ ਹੈ ਤੇ ਫਿਰ ਉੱਚੀ ਆਵਾਜ਼ ਵਿੱਚ ਦੋ ਵਾਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣ ਤੋਂ ਬਾਅਦ ਚੁੱਪ ਹੋ ਜਾਂਦਾ ਹੈ। ਪੰਨੂ ਦਾ ਦਾਅਵਾ ਹੈ ਕਿ ਉਸ ਨੂੰ ਟਰੰਪ ਕੈਂਪ ਨੇ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਸੀ। ਹਾਲਾਂਕਿ, ਅੰਤਰਰਾਸ਼ਟਰੀ ਮੀਡੀਆ ਰਿਪੋਰਟਾਂ ਅਨੁਸਾਰ, ਪੰਨੂ ਨੇ ਸਹੁੰ ਚੁੱਕ ਸਮਾਗਮ ਲਈ ਟਿਕਟ ਖਰੀਦੀ ਸੀ। ਦੱਸ ਦਈਏ ਕਿ 2019 ਵਿੱਚ ਭਾਰਤ ਸਰਕਾਰ ਨੇ ਅੱਤਵਾਦੀ ਗਤੀਵਿਧੀਆਂ ਚਲਾਉਣ ਦੇ ਦੋਸ਼ਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਤਹਿਤ ਪੰਨੂ ਦੇ ਸੰਗਠਨ SFJ 'ਤੇ ਪਾਬੰਦੀ ਲਗਾ ਦਿੱਤੀ ਸੀ। ਕੁਝ ਮਹੀਨੇ ਪਹਿਲਾਂ ਗ੍ਰਹਿ ਮੰਤਰਾਲੇ ਦੀ ਮੰਗ 'ਤੇ SFJ 'ਤੇ ਪਾਬੰਦੀ 2024 ਵਿੱਚ 5 ਸਾਲਾਂ ਲਈ ਹੋਰ ਵਧਾ ਦਿੱਤੀ ਗਈ ਸੀ। ਗ੍ਰਹਿ ਮੰਤਰਾਲੇ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਕਿਹਾ ਸੀ ਕਿ SFJ ਸਿੱਖਾਂ ਲਈ ਜਨਮਤ ਸੰਗ੍ਰਹਿ ਦੀ ਆੜ ਵਿੱਚ ਪੰਜਾਬ ਵਿੱਚ ਵੱਖਵਾਦ ਤੇ ਕੱਟੜਪੰਥੀ ਵਿਚਾਰਧਾਰਾ ਦਾ ਸਮਰਥਨ ਕਰ ਰਿਹਾ ਹੈ। ਪੰਨੂ 'ਤੇ 2020 ਵਿੱਚ ਵੱਖਵਾਦ ਨੂੰ ਉਤਸ਼ਾਹਿਤ ਕਰਨ ਤੇ ਪੰਜਾਬੀ ਸਿੱਖ ਨੌਜਵਾਨਾਂ ਨੂੰ ਹਥਿਆਰ ਚੁੱਕਣ ਲਈ ਉਕਸਾਉਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਕੇਂਦਰ ਸਰਕਾਰ ਨੇ 1 ਜੁਲਾਈ 2020 ਨੂੰ ਪੰਨੂ ਨੂੰ ਯੂਏਪੀਏ ਤਹਿਤ ਅੱਤਵਾਦੀ ਘੋਸ਼ਿਤ ਕਰ ਦਿੱਤਾ। 2020 ਵਿੱਚ ਸਰਕਾਰ ਨੇ SFJ ਨਾਲ ਜੁੜੇ 40 ਤੋਂ ਵੱਧ ਵੈੱਬ ਪੇਜਾਂ ਤੇ ਯੂਟਿਊਬ ਚੈਨਲਾਂ 'ਤੇ ਪਾਬੰਦੀ ਲਗਾ ਦਿੱਤੀ।

ਹੋਰ ਵੇਖੋ
Sponsored Links by Taboola

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
ਜਗਤਾਰ ਹਵਾਰਾ ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਮਾਨ, ਕਿਹਾ- ਪੰਜਾਬ 'ਚ ਲਾਅ ਐਂਡ ਆਰਡਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ, 3 ਸੀਨੀਅਰ ਸੇਵਾਮੁਕਤ IAS ਅਧਿਕਾਰੀਆਂ 'ਤੇ 1200 ਕਰੋੜ ਰੁਪਏ ਦੇ ਘੁਟਾਲੇ ਨੂੰ ਲੈ ਅਦਾਲਤ ਨੇ ਸੁਣਾਇਆ ਫੈਸਲਾ, ਜਾਣੋ ਵੱਡਾ ਅਪਡੇਟ...
Punjab Public Holidays: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, 3 ਦਿਨ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ; ਪ੍ਰਸ਼ਾਸਨ ਨੇ ਲਿਆ ਫੈਸਲਾ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! AAP ਕੌਂਸਲਰ ਦੇ ਪੁੱਤ ਦੀ ਕੁੱਟਮਾਰ, ਦੋਸਤ ਦਾ ਕਰਾਉਣ ਗਿਆ ਸੀ ਸਮਝੌਤਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget