45 ਸਾਲਾਂ ਦੀ ਸਜਾ ਤੋਂ ਕਿਵੇਂ ਬਚੇਗਾ Harjinder Singh?ਕੀ ਕਹਿੰਦਾ ਹੈ ਅਮਰੀਕਾ ਦਾ ਕਾਨੂੰਨ|Florida truck accident|
ਅਮਰੀਕਾ ਨੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਮੁਲਕਾਂ ਦੇ ਉਨ੍ਹਾਂ ਡਰਾਈਵਰਾਂ ’ਤੇ ਪਵੇਗਾ, ਜੋ ਅਮਰੀਕੀ ਟਰਾਂਸਪੋਰਟ ਸੈਕਟਰ ’ਚ ਕੰਮ ਕਰਨ ਦੀ ਉਮੀਦ ’ਚ ਬੈਠੇ ਸਨ। ਕੁਝ ਦਿਨ ਪਹਿਲਾਂ ਇਕ ਪੰਜਾਬੀ ਡਰਾਈਵਰ ਵੱਲੋਂ ਟਰੱਕ ਗਲਤ ਦਿਸ਼ਾ ’ਚ ਮੋੜਨ ਕਾਰਨ ਇਕ ਕਾਰ ’ਚ ਸਵਾਰ ਤਿੰਨ ਵਿਅਕਤੀ ਮਾਰੇ ਗਏ ਸਨ। ਅਮਰੀਕੀ ਸਰਕਾਰ ਦਾ ਫ਼ੈਸਲਾ ਇਸ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕ ਰੂਬੀਓ ਨੇ ‘ਐਕਸ’ ’ਤੇ ਕਮਰਸ਼ੀਅਲ ਟਰੱਕ ਡਰਾਈਵਰਾਂ ਲਈ ਵਰਕਰ ਵੀਜ਼ੇ ਜਾਰੀ ਕਰਨ ’ਤੇ ਰੋਕ ਲਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸੇ ਖਾਸ ਦੇਸ਼ ਨੂੰ ਨਿਸ਼ਾਨਾ ਬਣਾਉਣ ਲਈ ਨਹੀਂ ਹੈ, ਬਲਕਿ ਵਿਦੇਸ਼ ਤੋਂ ਆਉਣ ਵਾਲੇ ਟਰੱਕ ਡਰਾਈਵਰਾਂ ਦੀ ਯੋਗਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਸਮੀਖਿਆ ਲਈ ਚੁੱਕਿਆ ਗਿਆ ਹੈ।






















