Iran Firing : ਇਜੇਹ ਸ਼ਹਿਰ 'ਚ ਹਿਜਾਬ ਦੇ ਵਿਰੋਧ 'ਚ ਪ੍ਰਦਰਸ਼ਨ ਦੌਰਾਨ ਅੰਨ੍ਹੇਵਾਹ ਗੋਲੀਬਾਰੀ , 5 ਲੋਕਾਂ ਦੀ ਮੌਤ
Iran Firing : ਇਜੇਹ ਸ਼ਹਿਰ 'ਚ ਹਿਜਾਬ ਦੇ ਵਿਰੋਧ 'ਚ ਪ੍ਰਦਰਸ਼ਨ ਦੌਰਾਨ ਅੰਨ੍ਹੇਵਾਹ ਗੋਲੀਬਾਰੀ , 5 ਲੋਕਾਂ ਦੀ ਮੌਤ
#Iran #gunmen #shiraz
ran Firing : ਬੁੱਧਵਾਰ ਰਾਤ ਨੂੰ ਅਣਪਛਾਤੇ ਹਮਲਾਵਰਾਂ ਨੇ ਈਰਾਨ ਦੇ ਪੱਛਮੀ ਸ਼ਹਿਰ ਇਜੇਹ ਵਿੱਚ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ। ਇਸ ਘਟਨਾ 'ਚ 5 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਘਟਨਾ 'ਚ 10 ਲੋਕ ਜ਼ਖਮੀ ਵੀ ਹੋਏ ਹਨ। ਜ਼ਖ਼ਮੀਆਂ ਵਿੱਚ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਹੁਣ ਤੱਕ ਕਿਸੇ ਵੀ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਜ਼ਖ਼ਮੀਆਂ ਨੂੰ ਹਸਪਤਾਲ 'ਚ ਕਰਵਾਇਆ ਦਾਖ਼ਲ
ਘਟਨਾ ਦੀ ਜਾਣਕਾਰੀ ਦਿੰਦੇ ਹੋਏ IRNA ਨਿਊਜ਼ ਏਜੰਸੀ ਨੇ ਦੱਸਿਆ ਕਿ ਅਣਪਛਾਤੇ ਹਮਲਾਵਰ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਸ਼ਹਿਰ ਦੇ ਕੇਂਦਰੀ ਬਾਜ਼ਾਰ 'ਚ ਪਹੁੰਚੇ ਸਨ। ਹਮਲਾਵਰਾਂ ਨੇ ਪ੍ਰਦਰਸ਼ਨਕਾਰੀਆਂ ਅਤੇ ਉੱਥੇ ਮੌਜੂਦ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ 'ਚ 5 ਲੋਕਾਂ ਦੀ ਮੌਤ ਹੋ ਗਈ ਜਦਕਿ 10 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਖੁਜ਼ੇਸਤਾਨ ਸੂਬੇ ਦੇ ਗਵਰਨਰ ਨੇ ਦੱਸਿਆ ਕਿ ਹਮਲੇ ਵਿੱਚ ਇੱਕ ਬੱਚੇ ਅਤੇ ਇੱਕ ਔਰਤ ਸਮੇਤ ਪੰਜ ਲੋਕ ਮਾਰੇ ਗਏ।
ਈਰਾਨੀ ਮੀਡੀਆ ਮੁਤਾਬਕ ਬੁੱਧਵਾਰ ਨੂੰ ਕੁਝ ਪ੍ਰਦਰਸ਼ਨਕਾਰੀ ਇੱਥੇ ਇਕੱਠੇ ਹੋਏ ਸਨ ਅਤੇ ਸਰਕਾਰ ਵਿਰੋਧੀ ਨਾਅਰੇ ਲਗਾ ਰਹੇ ਸਨ। ਇਸ ਦੌਰਾਨ ਪੁਲਿਸ 'ਤੇ ਪਥਰਾਅ ਵੀ ਕੀਤਾ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਸਥਾਨਕ ਮੀਡੀਆ ਮੁਤਾਬਕ ਪ੍ਰਦਰਸ਼ਨ ਦੌਰਾਨ ਹਿੰਸਕ ਝੜਪਾਂ ਵੀ ਹੋਈਆਂ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਹੁਣ ਉਸੇ ਥਾਂ 'ਤੇ ਗੋਲੀਬਾਰੀ ਹੋਈ ਹੈ।