Pakistan flood : ਹੜ੍ਹਾਂ ਤੋਂ ਬਾਅਦ ਫੈਲ ਰਹੀਆਂ ਬਿਮਾਰੀਆਂ ਨੇ ਤਬਾਹ ਕੀਤਾ ਪਾਕਿਸਤਾਨ,ਦਾਣੇ - ਦਾਣੇ ਲਈ ਮੋਹਤਾਜ਼ ਹੋਏ ਲੋਕ

Continues below advertisement

Pakistan flood : ਹੜ੍ਹਾਂ ਤੋਂ ਬਾਅਦ ਫੈਲ ਰਹੀਆਂ ਬਿਮਾਰੀਆਂ ਨੇ ਤਬਾਹ ਕੀਤਾ ਪਾਕਿਸਤਾਨ,ਦਾਣੇ - ਦਾਣੇ ਲਈ ਮੋਹਤਾਜ਼ ਹੋਏ ਲੋਕ

ਪਾਕਿਸਤਾਨ 'ਚ ਤਬਾਹੀ ਦਾ ਮੰਜ਼ਰ  
ਇਕ ਤਿਹਾਈ ਹਿੱਸਾ ਪਾਣੀ 'ਚ ਡੁੱਬਿਆ
1300 ਤੋਂ ਜ਼ਿਆਦਾ ਲੋਕਾਂ ਦੀ ਮੌਤ, 3 ਕਰੋੜ ਲੋਕ ਪ੍ਰਭਾਵਿਤ
ਪਾਕਿਸਤਾਨ 'ਚ ਪੈਦਾ ਹੋਇਆ ਅਨਾਜ ਸੰਕਟ 
ਫੌਜ ਦਾ ਰਾਹਤ ਕਾਰਜ ਜਾਰੀ
ਪਾਕਿਸਤਾਨ 'ਚ ਚਾਰੇ ਪਾਸੇ ਤਬਾਹੀ ਦਾ ਮੰਜ਼ਰ
ਅਸਮਾਨ 'ਤੇ ਚੜ੍ਹੇ ਸਬਜ਼ੀਆਂ ਦੇ ਭਾਅ

ਪਾਕਿਸਤਾਨ ਵਿੱਚ ਭਾਰੀ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਜਿਸ ਕਾਰਨ ਵੱਡਾ ਜਾਣੀ-ਮਾਲੀ ਨੁਕਸਾਨ ਹੋਇਆ ਹੈ।
ਸਥਿਤੀ ਇਹ ਹੈ ਕਿ ਪਾਕਿਸਤਾਨੀ ਸਰਕਾਰ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਮਦਦ ਦੀ ਅਪੀਲ ਕੀਤੀ ਹੈ। 
ਇੱਕ ਰਿਪੋਰਟ ਅਨੁਸਾਰ ਪਾਕਿਸਤਾਨ ਦੇ ਵਿਨਾਸ਼ਕਾਰੀ ਹੜ੍ਹਾਂ ਕਾਰਨ 1,300 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਤੇ ਲੱਖਾਂ ਲੋਕ ਬੇਘਰ ਹੋ ਚੁੱਕੇ ਹਨ। 
ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਮਾਨਸੂਨ ਦੀ ਬਾਰਿਸ਼ ਆਮ ਨਾਲੋਂ 10 ਗੁਣਾ ਜ਼ਿਆਦਾ ਹੋਈ ਹੈ। ਜਿਸ ਕਾਰਨ ਦੇਸ਼ ਦਾ ਇੱਕ ਤਿਹਾਈ (1/3) ਹਿੱਸਾ ਪਾਣੀ ਵਿੱਚ ਡੁੱਬ ਗਿਆ ਹੈ। 
ਇਸ ਦੇ ਨਾਲ ਹੀ ਪਾਕਿਸਤਾਨ 'ਚ ਹੜ੍ਹਾਂ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। 
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇੱਕ ਬਿਆਨ ਵਿੱਚ ਕਿਹਾ ਕਿ ਦੇਸ਼ ਦੇ ਲੋਕ ਅਨਾਜ ਸੰਕਟ ਦਾ ਸਾਹਮਣਾ ਕਰ ਰਹੇ ਹਨ।
ਇੰਨਾ ਹੀ ਨਹੀਂ ਪਾਕਿਸਤਾਨ 'ਚ ਹੜ੍ਹਾਂ ਕਾਰਨ ਡਾਇਰੀਆ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ। ਤੇ ਹਾਲਾਤ ਦਿਨ ਭਰ ਦਿਨ ਬਦ ਤੋਂ ਬਦਤਰ ਹੁੰਦੇ ਵਿਖਾਈ ਦੇ ਰਹੇ ਨੇ |


ਪਾਕਿਸਤਾਨ ਵਿੱਚ ਹੜ੍ਹ ਕਾਰਨ ਹੁਣ ਤੱਕ 1300 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਵਿੱਚ 400 ਬੱਚੇ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਹੜ੍ਹ ਨਾਲ 3.3 ਕਰੋੜ ਲੋਕ ਪ੍ਰਭਾਵਿਤ ਹੋਏ ਹਨ। ਹੜ੍ਹਾਂ ਕਾਰਨ 11 ਲੱਖ ਤੋਂ ਵੱਧ ਘਰ ਨੁਕਸਾਨੇ ਗਏ ਹਨ ਅਤੇ ਪੂਰੇ ਪਾਕਿਸਤਾਨ ਵਿਚ 18,000 ਸਕੂਲ ਹੜ੍ਹ ਦੀ ਲਪੇਟ ਵਿਚ ਆ ਗਏ ਹਨ।

ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਹੜ੍ਹ ਕਾਰਨ 160 ਤੋਂ ਵੱਧ ਪੁਲ ਟੁੱਟ ਗਏ ਹਨ। 5 ਹਜ਼ਾਰ ਕਿਲੋਮੀਟਰ ਸੜਕਾਂ ਬਰਬਾਦ ਹੋ ਗਈਆਂ ਹਨ, 35 ਲੱਖ ਏਕੜ ਫਸਲ ਤਬਾਹ ਹੋ ਗਈ ਹੈ, ਜਦਕਿ 8 ਲੱਖ ਤੋਂ ਵੱਧ ਪਸ਼ੂਆਂ ਦੀ ਜਾਨ ਜਾ ਚੁੱਕੀ ਹੈ। ਇਹੀ ਨਹੀਂ, ਹੁਣ ਪਾਕਿਸਤਾਨ 'ਚ ਵੀ ਲੋਕ ਗੰਭੀਰ ਬੀਮਾਰੀਆਂ ਤੋਂ ਪੀੜਤ ਹਨ। ਹੜ੍ਹਾਂ ਕਾਰਨ ਡਾਇਰੀਆ, ਹੈਜ਼ਾ, ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੇਜ਼ੀ ਨਾਲ ਫੈਲ ਰਹੀਆਂ ਹਨ।

ਉਥੇ ਹੀ ਹੜ੍ਹ ਦੀ ਤਬਾਹੀ ਤੋਂ ਬਾਅਦ ਦੇਸ਼ 'ਚ ਮਹਿੰਗਾਈ ਨੇ ਲੋਕਾਂ ਦਾ ਜਿਉਣਾ ਦੁੱਭਰ ਕਰ ਦਿੱਤਾ ਹੈ | ਹੜ੍ਹਾਂ ਕਾਰਨ ਵਸਤੂਆਂ ਦੀ ਸਪਲਾਈ ਪ੍ਰਣਾਲੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਮੰਡੀਆਂ ਵਿੱਚ ਸਬਜ਼ੀਆਂ ਨਹੀਂ ਪਹੁੰਚ ਰਹੀਆਂ, ਜਿਸ ਕਾਰਨ ਸਬਜ਼ੀਆਂ ਦੇ ਭਾਅ ਅਸਮਾਨ ਨੂੰ ਛੂਹਣ ਲੱਗੇ ਹਨ। ਹਰ ਪਾਸੇ ਜ਼ਰੂਰੀ ਵਸਤਾਂ ਦੀ ਘਾਟ ਹੈ।ਆਲਮ ਇਹ ਹੈ ਕਿ ਲੋਕ ਦਾਣੇ - ਦਾਣੇ ਦੇ ਮੋਹਤਾਜ਼ ਹੁੰਦੇ ਨਜ਼ਰ ਆ ਰਹੇ ਹਨ | 

ਪਾਕਿਸਤਾਨ ਇਸ ਸਮੇਂ ਹੜ੍ਹ ਦੇ ਪ੍ਰਭਾਵ ਨਾਲ ਨਜਿੱਠਣ ਲਈ ਸੰਘਰਸ਼ ਕਰ ਰਿਹਾ ਹੈ। ਅਜਿਹੇ 'ਚ ਉਨ੍ਹਾਂ ਵਲੋਂ ਪਾਅੰਤਰਰਾਸ਼ਟਰੀ ਭਾਈਚਾਰੇ ਨੂੰ ਤੁਰੰਤ ਸਹਾਇਤਾ ਦੀ ਅਪੀਲ ਵੀ ਕੀਤੀ ਗਈ ਹੈ |

Continues below advertisement

JOIN US ON

Telegram