ਕੋਰੋਨਾ ਦੇ ਨਵੇਂ ਰੂਪ ਦੀ ਦਹਿਸ਼ਤ, ਭਾਰਤ ਸਰਕਾਰ ਨੇ ਬ੍ਰਿਟੇਨ ਤੋਂ ਆਉਣ ਵਾਲੀਆਂ ਉਡਾਨਾਂ 'ਤੇ ਲਾਈ ਰੋਕ

Continues below advertisement
ਯੂਕੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਨਾਲ ਲਾਗ ਦੀ ਦਰ ਅਚਾਨਕ ਵਧ ਗਈ ਹੈ। ਇਸ ਦੇ ਮੱਦੇਨਜ਼ਰ, ਐਤਵਾਰ ਤੋਂ ਤਾਲਾਬੰਦੀ ਨੂੰ ਸਖਤ ਪਾਬੰਦੀਆਂ ਨਾਲ ਲਾਗੂ ਕੀਤਾ ਗਿਆ ਹੈ। ਹਾਲਾਤ ਨੂੰ ਵੇਖਦਿਆਂ ਬੈਲਜੀਅਮ ਤੇ ਨੀਦਰਲੈਂਡਜ਼ ਨੇ ਐਤਵਾਰ ਨੂੰ ਯੂਕੇ ਤੋਂ ਉਡਾਣ ਮੁਅੱਤਲ ਕਰ ਦਿੱਤੀ ਹੈ। ਉਧਰ, ਭਾਰਤ ਸਰਕਾਰ ਵੀ ਚੌਕਸ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ ਨੇ ਕਿਹਾ ਕਿ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਇੱਕ ਨਵੇਂ ਰੂਪ ਬਾਰੇ ਚਿੰਤਾਵਾਂ ਵਿਚਕਾਰ, ਸਰਕਾਰ ਚੌਕਸ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਹੈ ਕਿ ਘਬਰਾਉਣ ਦੀ ਜ਼ਰੂਰਤ ਨਹੀਂ।
Continues below advertisement

JOIN US ON

Telegram