Iraq 'ਚ ਹੁਣ ਤੱਕ 15 ਲੋਕਾਂ ਦੀ ਮੌਤ
Violence in Baghdad: ਸ਼ੀਆ ਮੌਲਵੀ ਮੁਕਤਾਦਾ ਅਲ-ਸਦਰ (Al-Sadar) ਦੇ ਅਸਤੀਫੇ ਤੋਂ ਬਾਅਦ ਸੋਮਵਾਰ ਨੂੰ ਇਰਾਕ ਦੀ ਰਾਜਧਾਨੀ ਬਗਦਾਦ 'ਚ ਹਿੰਸਾ ਭੜਕ ਗਈ। ਇੱਥੇ ਵਿਰੋਧ ਪ੍ਰਦਰਸ਼ਨ ਹੋਣ ਲੱਗੇ ਅਤੇ ਦੇਖਦੇ ਹੀ ਦੇਖਦੇ ਭਾਰੀ ਹਿੰਸਾ ਭੜਕ ਗਈ। ਅਲ-ਸਦਰ ਸਮਰਥਕਾਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈ ਹਿੰਸਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਅਤੇ 300 ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਰਾਤ ਭਰ ਬਗਦਾਦ ਦੇ ਗ੍ਰੀਨ ਜ਼ੋਨ ਵਿਚਲੇ ਇਲਾਕੇ ਵਿਚ ਰਾਕੇਟ ਦਾਗੇ ਗਏ। ਦੱਸਿਆ ਜਾ ਰਿਹਾ ਹੈ ਕਿ ਅਲ-ਸਦਰ ਨੇ ਇਰਾਕ 'ਚ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕਰਨ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਸੜਕਾਂ 'ਤੇ ਉਤਰ ਆਏ ਅਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਦੌਰਾਨ ਈਰਾਨ ਪੱਖੀ ਸੰਗਠਨਾਂ ਨੇ ਵੀ ਹਮਲਾ ਕੀਤਾ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਹਿੰਸਕ ਹੋ ਗਏ। ਤਣਾਅਪੂਰਨ ਮਾਹੌਲ ਨੂੰ ਦੇਖਦੇ ਹੋਏ ਪੂਰੇ ਇਰਾਕ 'ਚ ਕਰਫਿਊ ਲਗਾਉਣਾ ਪਿਆ ਹੈ ਅਤੇ ਸ਼ਹਿਰ ਦੇ ਹਰ ਕੋਨੇ 'ਚ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।






















