ਸ਼੍ਰੀਲੰਕਾ ਪਰਤੇ Gotabaya Rajapaksa, ਭਾਰੀ ਪ੍ਰਦਰਸ਼ਨਾਂ ਵਿਚਕਾਰ ਛੱਡਣਾ ਪਿਆ ਦੇਸ਼
Gotabaya Rajapaksa Returns Sri Lanka: ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਸ਼ੁੱਕਰਵਾਰ ਨੂੰ ਦੇਸ਼ ਪਰਤ ਆਏ। ਕੋਲੰਬੋ ਵਿੱਚ ਹਵਾਈ ਅੱਡੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਹ ਕਰੀਬ 7 ਹਫ਼ਤਿਆਂ ਬਾਅਦ ਇੱਥੇ ਵਾਪਸ ਆਇਆ ਹੈ। ਆਰਥਿਕ ਮੰਦਹਾਲੀ ਕਾਰਨ ਲੋਕਾਂ ਦੇ ਜ਼ਬਰਦਸਤ ਪ੍ਰਦਰਸ਼ਨ ਦੇ ਮੱਦੇਨਜ਼ਰ ਜੁਲਾਈ ਵਿੱਚ ਉਹ ਦੇਸ਼ ਛੱਡ ਕੇ ਭੱਜ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਮੁੱਖ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰਦੇ ਸਮੇਂ ਰਾਜਪਕਸ਼ੇ ਨੂੰ ਮੰਤਰੀਆਂ ਅਤੇ ਰਾਜਨੇਤਾਵਾਂ ਦੀ ਸਵਾਗਤੀ ਪਾਰਟੀ ਨੇ ਹਾਰ ਪਹਿਨਾਏ। ਅਧਿਕਾਰੀ ਨੇ ਦੱਸਿਆ ਕਿ 73 ਸਾਲਾ ਨੇਤਾ ਬੈਂਕਾਕ ਤੋਂ ਸਿੰਗਾਪੁਰ ਦੇ ਰਸਤੇ ਸ਼੍ਰੀਲੰਕਾ ਪਰਤਿਆ ਸੀ। ਦੱਸ ਦਈਏ ਕਿ ਸ਼੍ਰੀਲੰਕਾ 'ਚ ਉਨ੍ਹਾਂ ਦੇ ਤੁਰੰਤ ਅਸਤੀਫੇ ਦੀ ਮੰਗ ਨੂੰ ਲੈ ਕੇ ਕਈ ਮਹੀਨਿਆਂ ਦੇ ਵਿਰੋਧ ਪ੍ਰਦਰਸ਼ਨ 9 ਜੁਲਾਈ ਨੂੰ ਹਿੰਸਕ ਹੋ ਜਾਣ ਤੋਂ ਬਾਅਦ ਗੋਟਾਬਾਯਾ ਰਾਜਪਕਸ਼ੇ 13 ਜੁਲਾਈ ਨੂੰ ਦੇਸ਼ ਛੱਡ ਕੇ ਭੱਜ ਗਏ ਸਨ। ਉਸ ਸਮੇਂ ਪ੍ਰਦਰਸ਼ਨਕਾਰੀਆਂ ਨੇ ਕੋਲੰਬੋ ਵਿੱਚ ਰਾਸ਼ਟਰਪਤੀ ਨਿਵਾਸ ਸਮੇਤ ਕਈ ਹੋਰ ਸਰਕਾਰੀ ਇਮਾਰਤਾਂ ਵਿੱਚ ਧਾਵਾ ਬੋਲ ਦਿੱਤਾ।