ਸ਼ਹਿਬਾਜ਼ ਸ਼ਰੀਫ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Continues below advertisement

Pakistan Flood: ਪਾਕਿਸਤਾਨ ਵਿੱਚ ਭਾਰੀ ਮੀਂਹ ਕਾਰਨ ਤਬਾਹੀ ਹੋਈ ਹੈ। ਸ਼ੁੱਕਰਵਾਰ ਨੂੰ, ਖੈਬਰ ਪਖਤੂਨਖਵਾ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਤੁਰੰਤ ਪ੍ਰਭਾਵ ਨਾਲ ਐਮਰਜੈਂਸੀ ਦੀ ਸਥਿਤੀ ਘੋਸ਼ਿਤ ਕੀਤੀ ਗਈ, ਜੋ ਕਿ ਮੀਂਹ ਕਾਰਨ ਹੜ੍ਹ ਦੀ ਸਥਿਤੀ ਦੇ ਵਿਚਕਾਰ 30 ਅਗਸਤ ਤੱਕ ਲਾਗੂ ਰਹੇਗੀ। ਇਹ ਫੈਸਲਾ ਆਫਤ ਪ੍ਰਬੰਧਨ ਅਧਿਕਾਰੀਆਂ ਵੱਲੋਂ ਸਵਾਤ ਨਦੀ ਦੇ ਸਿਖਰ 'ਤੇ ਪਹੁੰਚਣ ਦੀ ਚਿਤਾਵਨੀ ਤੋਂ ਬਾਅਦ ਲਿਆ ਗਿਆ। ਪਾਕਿਸਤਾਨ 'ਚ ਭਾਰੀ ਮੀਂਹ ਕਾਰਨ ਆਏ ਹੜ੍ਹ 'ਚ ਹੁਣ ਤੱਕ 343 ਬੱਚਿਆਂ ਸਮੇਤ 937 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਘੱਟੋ-ਘੱਟ 3 ਕਰੋੜ ਲੋਕ ਬੇਘਰ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਹੜ੍ਹ ਕਾਰਨ ਆਪਣਾ ਘਰ ਬਾਰ ਗਵਾ ਚੁੱਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾ ਦੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

Continues below advertisement

JOIN US ON

Telegram