(Source: ECI/ABP News/ABP Majha)
ਤਬਾਹੀ ਮਗਰੋਂ ਮਹਿੰਗਾਈ ਦੀ ਮਾਰ ਝੱਲ ਰਿਹਾ Pakistan
Pakistan Flood Crisis: ਪਹਿਲਾਂ ਹੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਿਹਾ ਪਾਕਿਸਤਾਨ ਭਿਆਨਕ ਹੜ੍ਹਾਂ ਕਾਰਨ ਲਗਪਗ ਬਰਬਾਦ ਹੋ ਚੁੱਕਿਆ ਹੈ। ਇਸ ਕਾਰਨ ਦੇਸ਼ ਨੂੰ ਕਰੀਬ 4.5 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਜਿਸ ਤੋਂ ਬਾਅਦ ਇਸ ਦਾ ਸਿੱਧਾ ਅਸਰ ਪਾਕਿਸਤਾਨ ਦੇ ਲੋਕਾਂ 'ਤੇ ਪੈ ਰਿਹਾ ਹੈ। ਪਾਕਿਸਤਾਨ ਵਿੱਚ ਕਈ ਚੀਜ਼ਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਇਸ ਦੇ ਨਾਲ ਹੀ ਪੈਟਰੋਲ ਦੀ ਕੀਮਤ ਵੀ ਲਗਾਤਾਰ ਵਧ ਰਹੀ ਹੈ। ਪਾਕਿਸਤਾਨ 'ਚ ਇੱਕ ਵਾਰ ਫਿਰ ਪੈਟਰੋਲ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ। ਜਿਸ ਤੋਂ ਬਾਅਦ ਇੱਥੇ ਪੈਟਰੋਲ ਦੀ ਕੀਮਤ 235.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਪੈਟਰੋਲ ਦੀ ਕੀਮਤ 'ਚ 2.07 ਰੁਪਏ ਦਾ ਵਾਧਾ ਦਰਜ ਕੀਤਾ ਗਿਆ, ਜਿਸ ਨਾਲ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਪਾਕਿਸਤਾਨ 'ਚ ਲੋਕ ਮਹਿੰਗਾ ਪੈਟਰੋਲ ਅਤੇ ਮਹਿੰਗਾ ਸਮਾਨ ਲੈਣ ਲਈ ਮਜ਼ਬੂਰ ਹੋ ਰਹੇ ਹਨ। ਜਿਸ ਤੋਂ ਬਾਅਦ ਲੋਕਾਂ ਨੂੰ ਸਰਕਾਰ ਤੋਂ ਜਲਦ ਹੀ ਇਸ ਦਾ ਹੱਲ ਕੱਢਣ ਦੀ ਉਮੀਦ ਹੈ।