PM ਨਿਯੁਕਤ ਕੀਤੇ ਜਾਣ ਬਾਅਦ ਐਕਸ਼ਨ 'ਚ ਰਿਸ਼ੀ ਸੁਨਕ

Britain Cabinet News : ਬ੍ਰਿਟੇਨ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ (Rishi Sunak) ਨਿਯੁਕਤੀ ਦੇ ਇੱਕ ਘੰਟੇ ਦੇ ਅੰਦਰ ਹੀ ਐਕਸ਼ਨ ਵਿੱਚ ਦਿਖਾਈ ਦਿੱਤੇ। ਸੂਤਰਾਂ ਮੁਤਾਬਕ ਉਨ੍ਹਾਂ ਨੇ ਆਪਣੇ ਨਵੇਂ ਮੰਤਰੀ ਮੰਡਲ ਦੀ ਘੋਸ਼ਣਾ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਲਿਜ਼ ਟਰਸ ਦੇ ਮੰਤਰੀਆਂ ਦੀ ਟੀਮ ਦੇ ਕਈ ਮੈਂਬਰਾਂ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਰਿਸ਼ੀ ਸੁਨਕ ਨੇ ਮੰਗਲਵਾਰ (25 ਅਕਤੂਬਰ) ਨੂੰ ਬ੍ਰਿਟੇਨ ਦੇ ਰਾਜਾ ਚਾਰਲਸ III ਨਾਲ ਮੁਲਾਕਾਤ ਕੀਤੀ ਸੀ। ਕਿੰਗ ਨੇ ਰਿਸ਼ੀ ਸੁਨਕ ਨੂੰ ਬ੍ਰਿਟੇਨ ਦਾ ਅਗਲਾ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਸੀ।

JOIN US ON

Telegram
Sponsored Links by Taboola