ਅਮਰੀਕਾ 'ਚ ਭਿਆਨਕ ਹਾਦਸਾ, 3 ਦੀ ਮੌਤ ਪੰਜਾਬੀ ਨੌਜਵਾਨ ਟਰੱਕ ਡਰਾਈਵਰ ਨੇ ਮਾਰੀ ਟੱਕਰ
ਅਮਰੀਕਾ ਦੇ ਕੈਲੀਫੋਰਨੀਆ ਦੇ ਓਨਟਾਰੀਓ ਤੋਂ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਵੈਸਟਬਾਊਂਡ 10 ਫ੍ਰੀ ਵੇਅ ‘ਤੇ ਮੰਗਲਵਾਰ ਨੂੰ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ 4 ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਰਿਪੋਰਟਾਂ ਅਨੁਸਾਰ, ਇੱਕ ਸੈਮੀ-ਟਰੱਕ ਅਚਾਨਕ ਕੰਟਰੋਲ ਗੁਆ ਬੈਠਾ ਅਤੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਡਰਾਈਵਰ ਦੀ ਪਛਾਣ ਜਸ਼ਨਪ੍ਰੀਤ ਸਿੰਘ (21) ਵਜੋਂ ਹੋਈ ਹੈ, ਜੋ ਕਿ ਉੱਤਰੀ ਕੈਲੀਫੋਰਨੀਆ ਦੇ ਯੂਬਾ ਸਿਟੀ ਦਾ ਰਹਿਣ ਵਾਲਾ ਹੈ।ਪੁਲਿਸ ਨੇ ਉਸਨੂੰ ਨਸ਼ੇ ਦੀ ਹਾਲਤ ਵਿੱਚ ਟਰੱਕ ਚਲਾਉਣ ਅਤੇ ਲਾਪਰਵਾਹੀ ਨਾਲ ਮੌਤ ਦਾ ਕਾਰਨ ਬਣਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਜਸ਼ਨਪ੍ਰੀਤ ਨਸ਼ੇ ਦੇ ਨਸ਼ੇ ਵਿੱਚ ਗੱਡੀ ਚਲਾ ਰਿਹਾ ਸੀ ਅਤੇ ਟੱਕਰ ਤੋਂ ਪਹਿਲਾਂ ਉਸ ਨੇ ਬ੍ਰੇਕ ਤੱਕ ਨਹੀਂ ਲਾਈ।






















