Proud Punjabi In Canada | ਪੰਜਾਬੀ ਮੂਲ ਦੇ ਸਾਂਸਦਾਂ ਨੂੰ ਟਰੂਡੋ ਨੇ ਦਿੱਤੀ ਵੱਡੀ ਜ਼ਿੰਮੇਵਾਰੀ | Justin Trudeau
Proud Punjabi In Canada | ਪੰਜਾਬੀ ਮੂਲ ਦੇ ਸਾਂਸਦਾਂ ਨੂੰ ਟਰੂਡੋ ਨੇ ਦਿੱਤੀ ਵੱਡੀ ਜ਼ਿੰਮੇਵਾਰੀ | Justin Trudeau
#Canada #Punjabi #justintrudeau
ਅਰਥਵਿਵਸਥਾ ਨੂੰ ਸੁਧਾਰਨ ਲਈ ਵੱਡਾ ਕਦਮ !
ਕੈਨੇਡਾ ਦੀ ਸੱਤਾ ਵਿੱਚ ਪੰਜਾਬੀ ਕਾਬਜ਼ ਹੁੰਦੇ ਦਿਖਾਈ ਦੇ ਰਹੇ ਹਨ। ਕੈਨੇਡਾ ਵਿੱਚ ਪਿਛਲੇ ਹਫ਼ਤੇ ਪੰਜਾਬੀ ਮੂਲ ਦੇ ਨੇਤਾਵਾਂ ਨੂੰ ਮੰਤਰੀ ਬਣਾੲ ਜਾਣ ਤੋਂ ਬਾਅਦ ਇਸ ਹਫ਼ਤੇ ਪੰਜਾਬੀ ਮੂਲ ਦੇ ਦੋ ਸੰਸਦ ਮੈਂਬਰਾਂ ਨੂੰ ਸੰਸਦੀ ਸਕੱਤਰ ਬਣਾਇਆ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਦਾ ਐਲਾਨ ਕੀਤਾ।
ਲਾਨੀ ਗਈ ਸੰਸਦੀ ਸਕੱਤਰਾਂ ਦੀ ਨਵੀਂ ਟੀਮ ਵਿੱਚ ਸਰੀ ਸੈਂਟਰਲ ਤੋਂ ਸੰਸਦ ਮੈਂਬਰ ਰਣਦੀਪ ਸਿੰਘ ਸਰਾਏ ਨੂੰ ਸੰਸਦੀ ਸਕੱਤਰ ਅਤੇ ਐਸੋਸੀਏਟ ਮੰਤਰੀ ਨਿਯੁਕਤ ਕੀਤਾ ਗਿਆ ਹੈ।
ਬਰੈਂਪਟਨ ਦੇ ਸੰਸਦ ਮੈਂਬਰ ਮਨਿੰਦਰ ਸਿੱਧ ਨੂੰ ਨਿਰਯਾਤ ਪ੍ਰਮੋਸ਼ਨ, ਅੰਤਰਰਾਸ਼ਟਰੀ ਵਪਾਰ ਅਤੇ ਆਰਥਿਕ ਵਿਕਾਸ ਮੰਤਰੀ ਦਾ ਸੰਸਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਕੈਨੇਡਾ ਦੀ ਵਿਗੜਦੀ ਆਰਥਿਕ ਸਥਿਤੀ ਦੇ ਵਿਚਕਾਰ, ਪੀਐਮ ਟਰੂਡੋ ਕੈਨੇਡਾ ਦੀ ਆਰਥਿਕਤਾ ਨੂੰ ਬਚਾਉਣ ਲਈ ਲਗਾਤਾਰ ਯਤਨ ਕਰ ਰਹੇ ਹਨ। ਹਾਲਾਂਕਿ ਕੈਨੇਡਾ ਵਿੱਚ ਮਹਿੰਗਾਈ ਵਿੱਚ ਕੁਝ ਗਿਰਾਵਟ ਆਈ ਹੈ, ਪਰ ਇਹ ਅਜੇ ਵੀ ਆਪਣੇ ਉੱਚੇ ਪੱਧਰਾਂ 'ਤੇ ਬਣੀ ਹੋਈ ਹੈ। ਨਵੀਂ ਟੀਮ ਨੂੰ ਮਹਿੰਗਾਈ ਘਟਾਉਣ ਅਤੇ ਨੌਜਵਾਨਾਂ ਲਈ ਨਵੀਆਂ ਨੌਕਰੀਆਂ ਪੈਦਾ ਕਰਨ 'ਤੇ ਧਿਆਨ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।
6 ਸਤੰਬਰ ਨੂੰ ਕੈਨੇਡਾ ਦੇ ਓਨਟਾਰੀਓ ਸੂਬੇ ‘ਚ ਪੰਜਾਬ ਮੂਲ ਦੇ ਤਿੰਨ ਲੀਡਰਾਂ ਨੂੰ ਮੰਤਰੀ ਬਣਾਇਆ ਗਿਆ ਸੀ। ਮੰਤਰੀ ਮੰਡਲ ‘ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਇਕ ਮੰਤਰੀ ਦੇ ਅਸਤੀਫੇ ਕਾਰਨ ਕੀਤਾ ਗਿਆ। ਮੰਤਰੀ ਬਣਨ ਵਾਲਿਆਂ ਵਿੱਚ ਮੋਗਾ, ਪੰਜਾਬ ਵਿੱਚ ਪੈਦਾ ਹੋਏ 47 ਸਾਲਾ ਪਰਮ ਗਿੱਲ, 30 ਸਾਲਾ ਪ੍ਰਭਮੀਤ ਸਰਕਾਰੀਆ ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਲ ਹਨ।
ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ। ਹੁਣ ਉਹ ਓਨਟਾਰੀਓ ਸੂਬੇ ਦੇ ਟਰਾਂਸਪੋਰਟ ਮੰਤਰੀ ਹੋਣਗੇ। ਉਹ ਓਨਟਾਰੀਓ ਵਿੱਚ ਦਸਤਾਰ ਸਜਾਉਣ ਵਾਲੇ ਪਹਿਲੇ ਸਿੱਖ ਕੈਬਨਿਟ ਮੰਤਰੀ ਹਨ। ਸਰਕਾਰੀਆ ਦੇ ਮਾਤਾ-ਪਿਤਾ 1980 ਦੇ ਦਹਾਕੇ ਵਿੱਚ ਉੱਥੇ ਆ ਕੇ ਵੱਸ ਗਏ ਸਨ। ਮੋਗਾ ਦੇ ਰਹਿਣ ਵਾਲੇ ਪਰਮ ਗਿੱਲ ਨੂੰ ਨਾਗਰਿਕਤਾ ਅਤੇ ਸੱਭਿਆਚਾਰਕ ਮਾਮਲਿਆਂ ਦਾ ਮੰਤਰੀ ਬਣਾਇਆ ਗਿਆ ਹੈ। ਉਹ ਛੋਟੀ ਉਮਰ ਵਿੱਚ ਕੈਨੇਡਾ ਚਲਾ ਗਿਆ ਸੀ।
Subscribe Our Channel: ABP Sanjha
/ @abpsanjha
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...
ABP Sanjha