ਕੋਰੋਨਾ 'ਤੇ ਦੁਨੀਆਂ ਦਾ ਪੂਰਾ ਹਾਲ

Continues below advertisement

ਦੁਨੀਆਂ ਭਰ 'ਚ ਕੋਰੋਨਾ ਇਨਫੈਕਸ਼ਨ ਨਾਲ ਹੁਣ ਤਕ ਪੌਣੇ ਦਸ ਲੱਖ ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਰ ਪਿਛਲੇ ਕੁਝ ਦਿਨਾਂ ਤੋਂ ਰਿਕਵਰ ਹੋਣ ਵਾਲੇ ਮਰੀਜ਼ਾਂ ਦੀ ਸੰਖਿਆਂ ਵੀ ਵਧ ਰਹੀ ਹੈ। ਪਿਛਲੇ 24 ਘੰਟਿਆਂ 'ਚ ਠੀਕ ਹੋਣ ਵਾਲੇ ਲੋਕਾਂ ਦੀ ਸੰਖਿਆ ਇਨਫੈਕਸ਼ਨ ਦੇ ਨਵੇਂ ਮਾਮਲਿਆਂ ਤੋਂ ਜ਼ਿਆਦਾ ਹੈ। ਕੁੱਲ ਐਕਟਿਵ ਕੇਸਾਂ ਦੀ ਸੰਖਿਆ ਹੁਣ ਘਟ ਰਹੀ ਹੈ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 72 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਦੋ ਲੱਖ, 77 ਹਜ਼ਾਰ ਮਰੀਜ਼ ਠੀਕ ਹੋਏ ਹਨ। ਹਾਲਾਂਕਿ 5,605 ਲੋਕਾਂ ਦੀ ਜਾਨ ਚਲੇ ਗਈ।ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 17 ਲੱਖ, 131 ਹਜ਼ਾਰ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ ਚੋਂ 9 ਲੱਖ, 75 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਦੋ ਕਰੋੜ, 34 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 74 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ। ਯਾਨੀ ਕਿ ਫਿਲਹਾਲ ਏਨੇ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

Continues below advertisement

JOIN US ON

Telegram