NATO 'ਚ ਸ਼ਾਮਲ ਹੋਣ ਲਈ Ukraine ਨੇ ਚੁੱਕਿਆ ਇਹ ਵੱਡਾ ਕਦਮ
ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਕਰੇਨ ਦੇ ਕਈ ਹਿੱਸਿਆਂ ਨੂੰ ਰੂਸ ਵਿੱਚ ਮਿਲਾਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕ੍ਰੇਮਲਿਨ ਵਿੱਚ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਪੱਛਮੀ ਦੇਸ਼ ਉਸ 'ਤੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ ਕਰਨ ਦਾ ਦੋਸ਼ ਲਗਾ ਰਹੇ ਹਨ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਰੂਸ ਦੀ ਇਸ ਕਾਰਵਾਈ ਤੋਂ ਬਾਅਦ ਅਸੀਂ ਫਾਸਟ ਟਰੈਕ ਨਾਟੋ ਮੈਂਬਰਸ਼ਿਪ ਲਈ ਕੋਸ਼ਿਸ਼ਾਂ ਤੇਜ਼ ਕਰਨ ਜਾ ਰਹੇ ਹਾਂ। ਜ਼ੇਲੇਨਸਕੀ ਨੇ ਯੂਕਰੇਨ ਦੇ ਰਾਸ਼ਟਰਪਤੀ ਦਫਤਰ ਵਲੋਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੇ ਗਏ ਇੱਕ ਵੀਡੀਓ ਵਿੱਚ ਕਿਹਾ, "ਅਸੀਂ ਪਹਿਲਾਂ ਹੀ ਨਾਟੋ ਦੇ ਮਿਆਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਸਾਬਤ ਕਰ ਚੁੱਕੇ ਹਾਂ।" ਉਨ੍ਹਾਂ ਇਹ ਵੀ ਕਿਹਾ ਕਿ ਪੁਤਿਨ ਦੀ ਅਗਵਾਈ 'ਚ ਰੂਸ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ।






















