ਪੜਚੋਲ ਕਰੋ
ਕੋਰੋਨਾ ਦੀ ਬੇਕਾੂਬ ਰਫਤਾਰ ਲਗਾਤਾਰ ਬਰਕਰਾਰ,ਜਾਣੋ ਅੱਜ ਦੀ update
ਕੋਰੋਨਾਵਾਇਰਸ ਨੇ ਪੂਰੀ ਦੁਨੀਆ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੁਨੀਆ ਦੇ ਲਗਭਗ ਤਿੰਨ ਕਰੋੜ ਲੋਕ ਕੋਰੋਨਾ ਮਹਾਮਾਰੀ ਤੋਂ ਸੰਕਰਮਿਤ ਹਨ। ਇਹ ਰਾਹਤ ਦੀ ਗੱਲ ਹੈ ਕਿ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਵਿਸ਼ਵ ਵਿੱਚ 3.02 ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਹਨ ਅਤੇ 5638 ਲੋਕਾਂ ਨੇ ਆਪਣੀਆਂ ਜਾਨਾਂ ਗੁਆਈ।ਵਰਲਡ ਮੀਟਰ ਮੁਤਾਬਕ, ਵਿਸ਼ਵ ਭਰ ਵਿੱਚ ਦੋ ਕਰੋੜ 86 ਲੱਖ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 9 ਲੱਖ 18 ਹਜ਼ਾਰ ਲੋਕ ਆਪਣੀ ਜਾਨ ਗੁਆ ਚੁੱਕੇ ਹਨ, ਜਦੋਂ ਕਿ 2 ਕਰੋੜ 5 ਲੱਖ ਤੋਂ ਵੱਧ ਮਰੀਜ਼ ਠੀਕ ਹੋਏ। ਪੂਰੀ ਦੁਨੀਆਂ ਵਿੱਚ 71 ਲੱਖ ਤੋਂ ਵੱਧ ਐਕਟਿਵ ਕੇਸ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਹੋਰ ਵੇਖੋ






















