ਪੜਚੋਲ ਕਰੋ
ਜਾਣੋ ਕੋਰੋਨਾ 'ਤੇ ਪੂਰੀ ਦੁਨੀਆਂ ਦਾ ਹਾਲ
ਖਤਰਨਾਕ ਕੋਰੋਨਾ ਵਾਇਰਸ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ ਸਵਾ ਤਿੰਨ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਆਪਣੀ ਲਪੇਟ 'ਚ ਲੈ ਚੁੱਕਾ ਹੈ। ਪਿਛਲੇ 24 ਘੰਟਿਆਂ 'ਚ 3 ਲੱਖ, 8 ਹਜ਼ਾਰ ਨਵੇਂ ਕੇਸ ਸਾਹਮਣੇ ਆਏ ਹਨ ਤੇ 5781 ਲੋਕਾਂ ਦੀ ਮੌਤ ਹੋ ਗਈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਕੋਰੋਨਾ ਕੇਸਾਂ 'ਚੋਂ ਸਵਾ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਦੋ ਲੱਖ, 34 ਹਜ਼ਾਰ ਲੋਕ ਰਿਕਵਰ ਹੋਏ ਹਨ।ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 23 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 87 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਮੌਜੂਦਾ ਸਮੇਂ 75 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।
ਹੋਰ ਵੇਖੋ






















