ਕੋਰੋਨਾ ਦੀ ਰਫਤਾਰ Full Speed 'ਤੇ, 1ਦਿਨ 'ਚ 5942 ਮੌਤਾਂ
Download ABP Live App and Watch All Latest Videos
View In Appਦੁਨੀਆਂ ਦੇ 213 ਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦਾ ਕਹਿਰ ਅਜੇ ਵੀ ਲਗਾਤਾਰ ਜਾਰੀ ਹੈ। ਰੋਜ਼ਾਨਾ ਦੋ ਲੱਖ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਤਿੰਨ ਕਰੋੜ ਦੇ ਕਰੀਬ ਲੋਕ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 'ਚੋਂ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਵੀ ਹੋਏ ਹਨ। ਪਿਛਲ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ 75 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 5,942 ਲੋਕਾਂ ਦੀ ਮੌਤ ਹੋ ਗਈ।ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 97 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 38 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਚੁੱਕੇ ਹਨ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 15 ਲੱਖ ਤੋਂ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 72 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।ਅਮਰੀਕਾ ਤੇ ਬ੍ਰਾਜ਼ੀਲ ਜਿਹੇ ਮੁਲਕਾਂ 'ਚ ਕੋਰੋਨਾ ਮਾਮਲਿਆਂ ਤੇ ਮੌਤਾਂ ਦੇ ਅੰਕੜਿਆਂ 'ਚ ਕਮੀ ਆਈ ਹੈ। ਮੌਜੂਦਾ ਸਮੇਂ ਭਾਰਤ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਕੋਰੋਨਾ ਮਹਾਮਾਰੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਹੈ।