(Source: ECI/ABP News/ABP Majha)
ਕੋਰੋਨਾ ਨੇ ਝੰਜੋੜੀ ਦੁਨੀਆ, ਮੌਤਾਂ ਦਾ ਅੰਕੜਾ 9 ਲੱਖ 45 ਹਜ਼ਾਰ ਤੋਂ ਪਾਰ
ਕੋਰੋਨਾ ਵਾਇਰਸ ਇਨਫੈਕਸ਼ਨ ਦੀ ਰਫਤਾਰ ਇਕ ਵਾਰ ਫਿਰ ਤੇਜ਼ ਹੋ ਗਈ ਹੈ। ਜਾਨਲੇਵਾ ਕੋਰੋਨਾ ਵਾਇਰਸ ਦੁਨੀਆਂ ਦੇ 213 ਦੇਸ਼ਾਂ 'ਚ ਤਿੰਨ ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਤਿੰਨ ਲੱਖ, 7 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਛੇ ਹਜ਼ਾਰ, 220 ਲੋਕਾਂ ਦੀ ਮੌਤ ਹੋ ਗਈ।ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਦੋ ਕਰੋੜ ਤੋਂ ਜ਼ਿਆਦਾ ਲੋਕ ਠੀਕ ਹੋ ਚੁੱਕੇ ਹਨ। ਦੁਨੀਆਂ ਭਰ 'ਚ ਹੁਣ ਤਕ ਕੁੱਲ ਤਿੰਨ ਕਰੋੜ, 25 ਹਜ਼ਾਰ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਨ੍ਹਾਂ 'ਚੋਂ 9 ਲੱਖ, 44 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ 72 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਪਹਿਲਾ ਨੰਬਰ ਹੈ। ਹਾਲਾਂਕਿ ਅਮਰੀਕਾ ਤੇ ਬ੍ਰਾਜ਼ੀਲ 'ਚ ਕੋਰੋਨਾ ਮਾਮਲਿਆਂ ਤੇ ਮੌਤ ਦੇ ਅੰਕੜਿਆਂ 'ਚ ਕਮੀ ਆਈ ਹੈ। ਭਾਰਤ ਇਸ ਸਮੇਂ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਕੋਰੋਨਾ ਮਹਾਮਾਰੀ ਦਾ ਪ੍ਰਭਾਵ ਬਹੁਤ ਤੇਜ਼ੀ ਨਾਲ ਹੋ ਰਿਹਾ ਹੈ। ਓਧਰ ਅਮਰੀਕਾ 'ਚ ਹੁਣ ਤਕ 68 ਲੱਖ ਤੋਂ ਜ਼ਿਆਦਾ ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 40 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 37 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ।