ਬਾਲਟਾਲ ਅਤੇ ਪਹਿਲਗਾਮ 'ਚ ਅਸਥਾਈ ਤੌਰ 'ਤੇ Amarnath Yatra 'ਤੇ ਰੋਕ
Continues below advertisement
Amarnath Yatra 2022 Suspended: ਜੰਮੂ-ਕਸ਼ਮੀਰ 'ਚ ਸਥਿਤ ਪਵਿੱਤਰ ਅਮਰਨਾਥ ਗੁਫਾ 'ਚ ਬਾਬਾ ਬਰਫਾਨੀ ਦੇ ਦਰਸ਼ਨਾਂ 'ਤੇ ਅਸਥਾਈ ਰੋਕ ਲਗਾ ਦਿੱਤੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਮੌਸਮ ਦੇ ਮੱਦੇਨਜ਼ਰ ਇਹ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ ਬਾਲਟਾਲ ਅਤੇ ਪਹਿਲਗਾਮ 'ਚ ਯਾਤਰਾ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਗਿਆ ਹੈ। ਕਿਹਾ ਗਿਆ ਕਿ ਮੌਸਮ ਸਾਫ਼ ਹੋਣ ਤੋਂ ਬਾਅਦ ਹੀ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਕਸ਼ਮੀਰ ਘਾਟੀ ਵਿੱਚ ਅਗਲੇ 24 ਤੋਂ 36 ਘੰਟਿਆਂ ਤੱਕ ਮੀਂਹ ਦਾ ਅਲਰਟ ਹੈ। ਘਾਟੀ 'ਚ ਦੇਰ ਰਾਤ ਤੋਂ ਬਾਰਿਸ਼ ਹੋ ਰਹੀ ਹੈ।
Continues below advertisement