ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥

ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ।
ਸਿੱਖਾਂ ਦੇ ਚੌਥੇ ਗੁਰੂ ਅਤੇ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ, ਸ਼ਾਮ ਤੋਂ ਪਹਿਲਾਂ ਹੀ ਸੰਗਤਾਂ ਨੇ  ਦੀਵੇ ਜਗਾਉਣੇ ਸ਼ੁਰੂ ਕਰ ਦਿੱਤੇ ਸਨ ਪਵਿੱਤਰ ਸਰੋਵਰ ਤੇ ਹਜ਼ਾਰਾਂ ਦੀਵੇ ਇੱਕ ਅਦਭੁਤ ਨਜ਼ਾਰਾ ਪੇਸ਼ ਕਰ ਰਹੇ ਸਨ।
ਸ਼ਾਮ ਨੂੰ ਰਹਿਰਾਸ ਪਾਠ ਦੀ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਤਰ੍ਹਾਂ ਦਾ ਅਲੌਕਿਕ ਨਜ਼ਾਰਾ ਕਿਤੇ ਵੀ ਨਜ਼ਰ ਨਹੀਂ ਆਉਂਦਾ, ਜਦੋਂ ਕਿ ਇਸ ਅਲੌਕਿਕ ਨਜ਼ਾਰਾ ਨੂੰ ਦੇਖ ਕੇ ਇੰਝ ਲੱਗਦਾ ਸੀ ਜਿਵੇਂ ਅਸਮਾਨ 'ਚ ਪਟਾਕਿਆਂ ਦੀ ਵਰਖਾ ਹੋ ਰਹੀ ਹੋਵੇ।

JOIN US ON

Telegram
Sponsored Links by Taboola