Amarnath Yatra 2022: ਤਿੰਨ ਸਾਲ ਬਾਅਦ 30 ਜੂਨ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ, ਪਹਿਲਾ ਜਥਾ ਰਵਾਨਾ
ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਰਵਾਨਾ ਹੋ ਗਿਆ ਹੈ। ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਜਰਨਲ ਮਨੋਜ ਸਿਨਹਾ ਨੇ ਜੰਮੂ ਬੇਸ ਕੈਂਪ ਤੋਂ ਅਮਰਨਾਥ ਯਾਤਰਾ ਲਈ ਪਹਿਲਾ ਜਥਾ ਰਵਾਨਾ ਕੀਤਾ। ਦੱਸ ਦਈਏ ਕਿ ਕੋਰੋਨਾ ਕਾਰਨ 2 ਸਾਲ ਤੋਂ ਯਾਤਰਾ ਬੰਦ ਸੀ। ਇਸ ਵਾਰ ਯਾਤਰਾ 11 ਅਗਸਤ ਤੱਕ ਚੱਲੇਗੀ। ਯਾਤਰਾ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਇਸ ਵਾਰ ਕਰੀਬ 8 ਲੱਖ ਸ਼ਰਧਾਲੂਆਂ ਦੇ ਆਉਣ ਦਾ ਅਨੁਮਾਨ ਲਗਾਇਆ ਗਿਆ ਹੈ।