ਪੜਚੋਲ ਕਰੋ
Miri Piri Diwas: ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ
Miri-Piri Diwas: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤਾਂ ਨੂੰ ਸੰਦੇਸ਼ ਦਿੱਤਾ। ਇਸ ਦੇ ਨਾਲ ਹੀ ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਮੀਰੀ-ਪੀਰੀ ਦਿਵਸ ਅੱਜ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ 'ਤੇ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਜਥੇਦਾਰ ਵੱਲੋਂ ਸਿੱਖ ਕੌਮ ਨੂੰ ਸਿਮਰਨ ਅਤੇ ਏਕੇ ਦਾ ਸੁਨੇਹਾ ਦਿੱਤਾ।
ਹੋਰ ਵੇਖੋ






















