ਪੜਚੋਲ ਕਰੋ
ਇਸ ਤਰੀਕ ਨੂੰ ਬੰਦ ਰਹਿਣਗੇ ਸ੍ਰੀ Hemkund Sahib ਦੇ ਦਰਵਾਜ਼ੇ
ਉੱਤਰਾਖੰਡ ਦੇ ਪੰਜਵੇਂ ਧਾਮ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ ਸਰਦੀਆਂ ਦੇ ਮੌਸਮ ਕਰਕੇ 10 ਅਕਤੂਬਰ 2022 ਨੂੰ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ। 22 ਮਈ 2022 ਤੋਂ ਸ਼ੁਰੂ ਹੋਈ ਯਾਤਰਾ ਵਿੱਚ ਹੁਣ ਤੱਕ 2 ਲੱਖ 15 ਹਜ਼ਾਰ ਤੋਂ ਵੱਧ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ। ਫੁੱਲਾਂ ਦੀ ਘਾਟੀ ਦਾ ਦੌਰਾ ਕਰਨ ਵਾਲੇ ਯਾਤਰੀਆਂ ਨੇ ਵੀ ਹੇਮਕੁੰਟ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ (Shri Hemkunt Sahib Trust) ਵੱਲੋਂ ਦੱਸਿਆ ਗਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਦਰਵਾਜ਼ੇ 10 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ।
ਹੋਰ ਵੇਖੋ






















