ਪੜਚੋਲ ਕਰੋ
ਚੰਡੀਗੜ੍ਹ 'ਚ ਜਨਮਾਸ਼ਟਮੀ ਦੇ ਤਿਉਹਾਰ ਦੀਆਂ ਰੌਣਕਾਂ
ਜਨਮ ਅਸ਼ਟਮੀ ਨੂੰ ਲੈ ਕੇ ਚੰਡੀਗੜ੍ਹ ਦੇ ਮੰਦਰਾਂ 'ਚ ਭਾਰੀ ਉਤਸ਼ਾਹ ਹੈ। ਕੋਰੋਨਾ ਮਹਾਂਮਾਰੀ ਦੇ ਲਗਪਗ 2 ਸਾਲਾਂ ਬਾਅਦ ਇੱਕ ਵਾਰ ਫਿਰ ਸ਼ਹਿਰ ਵਾਸੀਆਂ ਨੇ ਤਿਉਹਾਰ ਪੂਰੇ ਉਤਸ਼ਾਹ ਨਾਲ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਜਨਮ ਅਸ਼ਟਮੀ ਦੇ ਤਿਉਹਾਰ 'ਤੇ ਸ਼ਹਿਰ ਦੇ ਸਾਰੇ ਮੰਦਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਸ਼ਹਿਰ ਦੇ ਸਾਰੇ ਮੰਦਰਾਂ ਨੂੰ ਸਜਾਇਆ ਗਿਆ ਹੈ ਅਤੇ ਅੱਜ ਤੋਂ ਵੱਖ-ਵੱਖ ਪ੍ਰੋਗਰਾਮ ਵੀ ਸ਼ੁਰੂ ਹੋ ਗਏ ਹਨ। ਜਨਮ ਅਸ਼ਟਮੀ ਲਈ ਸ਼ਹਿਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦਾ ਪੁੱਜਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਮੰਦਰਾਂ 'ਚ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਹੋਰ ਵੇਖੋ
Advertisement






















