Miri Piri Diwas: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਛੇਵੇਂ ਪਾਤਸ਼ਾਹ ਜੀ ਦਾ ਮੀਰੀ ਪੀਰੀ ਦਿਵਸ

Continues below advertisement

Miri Piri Diwas: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ (Guru Hargobind Sahib Ji) ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ (Gurmat Samagam) ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਦੇ ਹਜ਼ੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਲਿਆ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ।

Continues below advertisement

JOIN US ON

Telegram