ਪੜਚੋਲ ਕਰੋ
PM Modi ਨੇ ਗੁਰਪੁਰਬ ਦੀ ਦਿੱਤੀ ਵਧਾਈ
PM Modi On Guru Nanak Jayanti: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ (7 ਨਵੰਬਰ) ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਆਯੋਜਿਤ ਇਕ ਸਮਾਗਮ ਵਿਚ ਹਿੱਸਾ ਲਿਆ। ਇਹ ਪ੍ਰੋਗਰਾਮ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਰਿਹਾਇਸ਼ ’ਤੇ ਹੋਇਆ। ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਿੱਥੇ ਮੱਥਾ ਟੇਕਿਆ ਤਾਂ ਉੱਥੇ ਹੀ ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਵੀ ਕੀਤਾ । ਇਸ ਦੌਰਾਨ ਉਨ੍ਹਾਂ ਨੇ ਪੰਜਾਬ ਅਤੇ ਸਿੱਖ ਧਰਮ ਦਾ ਦੇਸ਼ ਨੂੰ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ ਅਤੇ ਸਰੀ ਗੁਰੁ ਨਾਨਕ ਦੇਵ ਜੀ ਦੇ ਦੱਸੇ ਰਸਤੇ ਚੱਲਣ ਦੀ ਪ੍ਰੇਰਣਾ ਵੀ ਦਿੱਤੀ ।
ਹੋਰ ਵੇਖੋ




















