Fatehgarh Sahib ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ | SHaheedi Samagam |Abp Sanjha

Continues below advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮਾਂ ਦੌਰਾਨ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਦੌਰਾਨ ਗੁਰਬਾਣੀ ਦਾ ਅਤੁਟ ਨਾਦ ਪੂਰੇ ਦਰਬਾਰ ਹਾਲ ਵਿਚ ਗੂੰਜਦਾ ਰਿਹਾ।
 ਭੋਗ ਉਪਰਾਂਤ ਭਾਈ ਅਕਾਸ਼ਦੀਪ ਸਿੰਘ ਦੇ ਰਾਗੀ ਜਥੇ ਨੇ ਸ਼ਰਧਾਲੂਆਂ ਨੂੰ ਰਾਗਾਂ ਅਨੁਸਾਰ ਗੁਰਬਾਣੀ ਕੀਰਤਨ ਸੁਣਾ ਕੇ ਆਤਮਕ ਰਸ ਨਾਲ ਭਰਪੂਰ ਕਰ ਦਿੱਤਾ। ਕੀਰਤਨ ਤੋਂ ਬਾਅਦ ਕੀਤੀ ਗਈ ਅਰਦਾਸ ਗਿਆਨੀ ਹਰਪਾਲ ਸਿੰਘ ਨੇ ਸਮੂਹ ਸੰਗਤ ਦੀ ਹਾਜ਼ਰੀ ਵਿੱਚ ਕੀਤੀ, ਜਿਸ ਦੌਰਾਨ ਗੁਰੂ ਸਾਹਿਬ ਦੀ ਅਦੁੱਤੀ ਸ਼ਹੀਦੀ ਅਤੇ ਉਨ੍ਹਾਂ ਦੀ ਸਿੱਖਿਆ ਨੂੰ ਯਾਦ ਕੀਤਾ ਗਿਆ।ਸਮਾਗਮ ਦੌਰਾਨ ਵੱਖ–ਵੱਖ ਵਿਦਵਾਨ ਬੁਲਾਰਿਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਬੇਮਿਸਾਲ ਬਲਿਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀ ਸ਼ਹੀਦੀ ਸਿਰਫ ਸਿੱਖ ਕੌਮ ਦੀ ਧਾਰਮਿਕ ਇਤਿਹਾਸਕ ਘਟਨਾ ਨਹੀਂ, ਸਗੋਂ ਪੂਰੇ ਵਿਸ਼ਵ ਦੇ ਧਾਰਮਿਕ ਇਤਿਹਾਸ ਵਿੱਚ ਮਾਨਵ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਸੁਰੱਖਿਆ ਦਾ ਸਭ ਤੋਂ ਵੱਡਾ ਪ੍ਰਤੀਕ ਹੈ।
Continues below advertisement

JOIN US ON

Telegram
Continues below advertisement
Sponsored Links by Taboola