ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਲਈ ਪਹੁੰਚਿਆ ਸੰਗਤਾਂ ਦਾ ਹਜੂਮ

Continues below advertisement

Sri Guru Granth Sahib Parkash Purab: ਭਲਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਹੈ ਜਿਸ ਨੂੰ ਲੈ ਕੇ ਹਰ ਪਾਸੇ ਰੌਣਕਾਂ ਲੱਗੀਆਂ ਹਨ। ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਖਾਸ ਤਿਆਰੀਆਂ ਕੀਤੀਆਂ ਗਈਆਂ ਹਨ। ਦੇਸ਼ ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਫੁੱਲਾਂ ਨਾਲ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ। ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ। ਕੋਲਕਾਤਾ, ਦਿੱਲੀ, ਮੁੰਬਈ ਤੋਂ ਵਿਸ਼ੇਸ਼ ਤੌਰ 'ਤੇ 300 ਦੇ ਕਰੀਬ ਕਾਰੀਗਰਾਂ ਨੇ ਸਜਾਵਟ ਦੀ ਸੇਵਾ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੋਨਾ ਕੋਨਾ ਫੁੱਲਾਂ ਨਾਲ ਸਜਾਇਆ ਜਾਵੇਗਾ। ਦੱਸ ਦਈਏ ਕਿ ਭਲਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਤੋਂ ਪਹਿਲਾਂ ਹੀ ਵੱਡੀ ਗਿਣਤੀ  'ਚ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਰਹੀਆਂ ਹਨ।

Continues below advertisement

JOIN US ON

Telegram