Asia Cup 2022: ਅਫਗਾਨਿਸਤਾਨ ਏਸ਼ੀਆ ਕੱਪ ਦੇ ਟੌਪ-4 ਵਿੱਚ ਪਹੁੰਚਿਆ
Download ABP Live App and Watch All Latest Videos
View In AppAsia Cup 2022, BANG vs AFG : ਏਸ਼ੀਆ ਕੱਪ 2022 ਦੇ ਤੀਜੇ ਮੈਚ ਵਿੱਚ ਅਫਗਾਨਿਸਤਾਨ ( Afghanistan ) ਨੇ ਬੰਗਲਾਦੇਸ਼ (Bangladesh) ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਬੰਗਲਾਦੇਸ਼ ਨੂੰ 128 ਦੌੜਾਂ ਦਾ ਟੀਚਾ ਮਿਲਿਆ ਸੀ। ਜਵਾਬ 'ਚ ਅਫਗਾਨਿਸਤਾਨ ਨੇ ਸਿਰਫ 3 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਟੀਮ ਲਈ ਇਬਰਾਹਿਮ ਜ਼ਦਰਾਨ ਨੇ 42 ਦੌੜਾਂ ਦੀ ਅਜੇਤੂ ਪਾਰੀ ਖੇਡੀ, ਜਦਕਿ ਨਜੀਬੁੱਲਾ ਜ਼ਦਰਾਨ ਨੇ ਤੂਫਾਨੀ ਪ੍ਰਦਰਸ਼ਨ ਕੀਤਾ। ਉਸ ਨੇ ਨਾਬਾਦ 43 ਦੌੜਾਂ ਬਣਾਈਆਂ। ਬੰਗਲਾਦੇਸ਼ ਵੱਲੋਂ ਦਿੱਤੇ ਗਏ ਟੀਚੇ ਦਾ ਪਿੱਛਾ ਕਰਨ ਉਤਰੀ ਅਫਗਾਨ ਟੀਮ ਲਈ ਹਜ਼ਰਤੁੱਲਾ ਜ਼ਜ਼ਈ ਅਤੇ ਰਹਿਮਾਨਉੱਲ੍ਹਾ ਗੁਰਬਾਜ਼ ਓਪਨਿੰਗ ਕਰਨ ਆਏ। ਇਸ ਦੌਰਾਨ ਜਜ਼ਈ 26 ਗੇਂਦਾਂ ਦਾ ਸਾਹਮਣਾ ਕਰਦੇ ਹੋਏ 23 ਦੌੜਾਂ ਬਣਾ ਕੇ ਆਊਟ ਹੋ ਗਿਆ। ਜਦਕਿ ਗੁਰਬਾਜ਼ ਮਹਿਜ਼ 11 ਦੌੜਾਂ ਬਣਾ ਕੇ ਪੈਵੇਲੀਅਨ ਪਰਤੇ। ਕਪਤਾਨ ਮੁਹੰਮਦ ਨਬੀ ਜ਼ਿਆਦਾ ਕੁਝ ਨਹੀਂ ਕਰ ਸਕੇ। ਉਹ 9 ਗੇਂਦਾਂ 'ਤੇ 8 ਦੌੜਾਂ ਬਣਾ ਕੇ ਆਊਟ ਹੋਏ।