ਤੀਜੇ T-20 'ਚ South Africa ਨੇ India ਨੂੰ 49 ਦੌੜਾਂ ਨਾਲ ਹਰਾਇਆ
India vs South Africa: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਆਖਰੀ ਮੈਚ ਇੰਦੌਰ 'ਚ ਖੇਡਿਆ ਗਿਆ। ਇਸ ਮੈਚ ਵਿੱਚ ਦੱਖਣੀ ਅਫਰੀਕਾ ਨੇ ਭਾਰਤ ਨੂੰ 49 ਦੌੜਾਂ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ ਟੀਮ ਇੰਡੀਆ ਨੂੰ 228 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਭਾਰਤੀ ਟੀਮ 178 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਦੱਖਣੀ ਅਫਰੀਕਾ ਲਈ ਰਿਲੇ ਰੂਸੋ ਨੇ 48 ਗੇਂਦਾਂ 'ਚ 8 ਛੱਕਿਆਂ ਅਤੇ 7 ਚੌਕਿਆਂ ਦੀ ਮਦਦ ਨਾਲ 100 ਦੌੜਾਂ ਦਾ ਸੈਂਕੜਾ ਪੂਰਾ ਕੀਤਾ। ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡੇ ਗਏ ਤੀਜੇ ਟੀ-20 ਮੈਚ 'ਚ ਦੱਖਣੀ ਅਫਰੀਕਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੱਡਾ ਸਕੋਰ ਬਣਾਇਆ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਦੀ ਟੀਮ ਨੇ 227 ਦੌੜਾਂ ਬਣਾਈਆਂ। ਕਪਤਾਨ ਤੇਂਬਾ ਬਾਵੁਮਾ ਨੂੰ ਜਲਦੀ ਗੁਆਉਣ ਦੇ ਬਾਵਜੂਦ ਦੱਖਣੀ ਅਫਰੀਕਾ ਨੇ ਹਮਲਾ ਜਾਰੀ ਰੱਖਿਆ ਅਤੇ ਭਾਰਤੀ ਗੇਂਦਬਾਜ਼ਾਂ ਨੂੰ ਦਬਾਅ ਵਿੱਚ ਰੱਖਿਆ ਅਤੇ ਭਾਰਤ ਨੂੰ 228 ਦੌੜਾਂ ਦਾ ਟੀਚਾ ਦਿੱਤਾ।