IS Bindra International Stadium 'ਚ ਭਿੜਣਗੀਆਂ India ਅਤੇ Australia ਦੀਆਂ ਟੀਮਾਂ

Continues below advertisement

IS Bindra International Stadium: ਮੋਹਾਲੀ ਦੇ ਆਈਐਸ ਬਿੰਦਰਾ ਅੰਤਰਰਾਸ਼ਟਰੀ ਸਟੇਡੀਅਮ ਵਿੱਚ ਮੰਗਲਵਾਰ ਨੂੰ ਭਾਰਤ ਅਤੇ ਆਸਟਰੇਲੀਆ ਵਿਚਾਲੇ ਹੋਣ ਵਾਲੇ ਟੀ-20 ਮੈਚ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਪੁਲਿਸ ਨੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਹਨ। ਖਿਡਾਰੀਆਂ ਅਤੇ ਦਰਸ਼ਕਾਂ ਦੀ ਸੁਰੱਖਿਆ ਲਈ 1500 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। 105 ਅਤਿ-ਆਧੁਨਿਕ ਕੈਮਰੇ ਲਗਾਏ ਗਏ ਹਨ ,ਜੋ ਫੇਸ ਰੀਡਿੰਗ ਤੋਂ ਲੈ ਕੇ ਚਲਦੇ ਵਾਹਨਾਂ ਤੱਕ ਦੇ ਨੰਬਰਾਂ ਨੂੰ ਪੜ੍ਹਨ ਦੇ ਸਮਰੱਥ ਹਨ। ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਟਰੈਫਿਕ ਰੂਟ ਤੈਅ ਕੀਤੇ ਗਏ ਹਨ। ਇਸ ਤੋਂ ਇਲਾਵਾ ਸੱਤ ਪਾਰਕਿੰਗ ਲਾਟ ਬਣਾਏ ਗਏ ਹਨ, ਜਿੱਥੇ ਲੋਕ ਆਪਣੇ ਵਾਹਨ ਪਾਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੀਸੀਏ ਦੇ ਆਲੇ-ਦੁਆਲੇ ਦੇ ਖੇਤਰ ਨੂੰ ਨੋ ਫਲਾਇੰਗ ਜ਼ੋਨ ਐਲਾਨਿਆ ਗਿਆ ਹੈ।

Continues below advertisement

JOIN US ON

Telegram