Sanju Samson ਦੀ ਸ਼ਾਨਦਾਰ ਪਾਰੀ ਦੇ ਬਾਵਜੂਦ ਵੀ SA ਤੋਂ ਪਹਿਲਾਂ ODI ਹਾਰੀ Team India
Download ABP Live App and Watch All Latest Videos
View In AppIND vs AUS, Match Highlights: ਦੱਖਣੀ ਅਫਰੀਕਾ ਨੇ ਪਹਿਲੇ ਵਨਡੇ ਵਿੱਚ ਭਾਰਤ ਨੂੰ 9 ਦੌੜਾਂ ਨਾਲ ਹਰਾਇਆ। ਹਾਲਾਂਕਿ ਭਾਰਤ ਲਈ ਸੰਜੂ ਸੈਮਸਨ ਨੇ 63 ਗੇਂਦਾਂ 'ਤੇ ਅਜੇਤੂ 86 ਦੌੜਾਂ ਦੀ ਪਾਰੀ ਖੇਡੀ ਪਰ ਇਸ ਦੇ ਬਾਵਜੂਦ ਭਾਰਤੀ ਟੀਮ 40 ਓਵਰਾਂ 'ਚ 8 ਵਿਕਟਾਂ 'ਤੇ 240 ਦੌੜਾਂ ਹੀ ਬਣਾ ਸਕੀ। ਦੱਖਣੀ ਅਫਰੀਕਾ ਦੀਆਂ 249 ਦੌੜਾਂ ਦੇ ਜਵਾਬ 'ਚ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਬੇਹੱਦ ਖਰਾਬ ਰਹੀ। ਸ਼ਿਖਰ ਧਵਨ ਅਤੇ ਸ਼ੁਭਮਨ ਗਿੱਲ ਸਸਤੇ 'ਚ ਆਊਟ ਹੋ ਗਏ। ਇਸ ਤੋਂ ਇਲਾਵਾ ਈਸ਼ਾਨ ਕਿਸ਼ਨ ਅਤੇ ਰਿਤੂਰਾਜ ਗਾਇਕਵਾੜ ਵੀ ਕੁਝ ਖਾਸ ਨਹੀਂ ਕਰ ਸਕੇ। ਹਾਲਾਂਕਿ ਸ਼੍ਰੇਅਸ ਅਈਅਰ ਅਤੇ ਸੰਜੂ ਸੈਮਸਨ ਨੇ ਸ਼ਾਨਦਾਰ ਪਾਰੀਆਂ ਖੇਡੀਆਂ, ਪਰ ਭਾਰਤੀ ਟੀਮ ਨੂੰ ਜਿੱਤ ਨਹੀਂ ਦਿਵਾ ਸਕੇ। ਸ਼੍ਰੇਅਸ ਅਈਅਰ ਨੇ 37 ਗੇਂਦਾਂ ਵਿੱਚ 50 ਦੌੜਾਂ ਬਣਾਈਆਂ। ਈਸ਼ਾਨ ਕਿਸ਼ਨ ਨੇ 37 ਗੇਂਦਾਂ ਵਿੱਚ 20 ਦੌੜਾਂ ਬਣਾਈਆਂ ਜਦਕਿ ਰਿਤੂਰਾਜ ਗਾਇਕਵਾੜ ਨੇ 42 ਗੇਂਦਾਂ ਵਿੱਚ 19 ਦੌੜਾਂ ਦਾ ਯੋਗਦਾਨ ਪਾਇਆ। ਦੱਖਣੀ ਅਫਰੀਕਾ ਲਈ ਕਾਗਿਸੋ ਰਬਾਡਾ ਨੇ 8 ਓਵਰਾਂ 'ਚ 36 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਜਦੋਂ ਕਿ ਲੁੰਗੀ ਏਂਗੀਡੀ ਨੂੰ 3 ਸਫਲਤਾ ਮਿਲੀ। ਇਸ ਤੋਂ ਇਲਾਵਾ ਵੇਨ ਪਰਨੇਲ, ਕੇਸ਼ਵ ਮਹਾਰਾਜ ਅਤੇ ਤਬਰੇਜ਼ ਸ਼ਮਸੀ ਨੂੰ 1-1 ਸਫਲਤਾ ਮਿਲੀ।