Pakistan vs Sri Lanka: ਸ਼੍ਰੀਲੰਕਾ ਬਣਿਆ ਏਸ਼ੀਆ ਦਾ ਨਵਾਂ ਚੈਂਪੀਅਨ, 8 ਸਾਲ ਬਾਅਦ ਜਿੱਤਿਆ ਖਿਤਾਬ
Sri Lanka vs Pakistan Final: ਦੁਬਈ ਵਿੱਚ ਖੇਡੇ ਗਏ ਏਸ਼ੀਆ ਕੱਪ 2022 ਦੇ ਫਾਈਨਲ ਮੈਚ ਵਿੱਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾਇਆ। ਫਾਈਨਲ ਮੈਚ ਵਿੱਚ ਸ੍ਰੀਲੰਕਾ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 170 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਦੀ ਟੀਮ 147 ਦੌੜਾਂ ਹੀ ਬਣਾ ਸਕੀ। ਸ਼੍ਰੀਲੰਕਾ ਨੇ ਅੱਠ ਸਾਲ ਬਾਅਦ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਸ਼੍ਰੀਲੰਕਾ ਨੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤਿਆ ਹੈ। ਸ੍ਰੀਲੰਕਾ ਦੀ ਇਸ ਧਮਾਕੇਦਾਰ ਜਿੱਤ ਦੇ ਨਾਇਕ ਸਨ ਵਨਿੰਦੂ ਹਸਾਰੰਗਾ ਅਤੇ ਭਾਨੁਕਾ ਰਾਜਪਕਸ਼ੇ। ਹਸਰੰਗਾ ਨੇ ਗੇਂਦ ਅਤੇ ਬੱਲੇ ਦੋਵਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹਸਰੰਗਾ ਨੇ ਪਹਿਲਾਂ 21 ਗੇਂਦਾਂ ਵਿੱਚ 36 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ ਅਤੇ ਫਿਰ ਅਹਿਮ ਤਿੰਨ ਵਿਕਟਾਂ ਲਈਆਂ। ਦੂਜੇ ਪਾਸੇ ਰਾਜਪਕਸ਼ੇ ਨੇ 71 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਦੇ ਨਾਲ ਹੀ ਨੌਜਵਾਨ ਤੇਜ਼ ਗੇਂਦਬਾਜ਼ ਪ੍ਰਮੋਦ ਮਧੂਸ਼ਨ ਨੇ ਵੀ ਇਸ ਜਿੱਤ 'ਚ ਅਹਿਮ ਭੂਮਿਕਾ ਨਿਭਾਈ। ਉਸ ਨੇ 34 ਦੌੜਾਂ ਦੇ ਕੇ ਚਾਰ ਵਿਕਟਾਂ ਲਈਆਂ।