ਪੀਐਮ ਮੋਦੀ ਨੇ ਟੀਮ ਇੰਡੀਆ ਨੂੰ ਜਿੱਤ ਦੀ ਖੁਸ਼ੀ 'ਚ ਦਿੱਤੀ ਵਧਾਈ
Continues below advertisement
ਟੀਮ ਇੰਡੀਆ ਨੇ ਜਿੱਤਿਆ ਟੀ-20 ਵਿਸ਼ਵ ਕੱਪ, ਪੀਐਮ ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਦਿੱਤੀ ਵਧਾਈ, ਟੀ-20 ਵਰਲਡ ਦੇ ਫਾਈਨਲ ਮੈਚ 'ਚ ਭਾਰਤੀ ਕ੍ਰਿਕਟ ਟੀਮ ਨੇ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇਹ ਦੂਜੀ ਵਾਰ ਹੈ ਜਦੋਂ ਭਾਰਤ ਨੇ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਪੀਐਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਵੀਡੀਓ ਜਾਰੀ ਕਰਕੇ ਇਸ ਜਿੱਤ ਦੀ ਵਧਾਈ ਦਿੱਤੀ ਹੈ। ਭਾਰਤੀ ਟੀਮ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਗਿਆ ਟੀ-20 ਵਿਸ਼ਵ ਕੱਪ 2024 ਦਾ ਫਾਈਨਲ ਮੈਚ ਭਾਰਤ ਨੇ ਆਪਣੇ ਨਾਮ ਕਰ ਲਿਆ ਹੈ । ਵਿਰਾਟ ਕੋਹਲੀ ਅਤੇ ਅਕਸ਼ਰ ਪਟੇਲ ਦੀ ਧਮਾਕੇਦਾਰ ਬੱਲੇਬਾਜੀ ਤੋਂ ਬਾਅਦ ਗੇਂਦਬਾਜ਼ਾਂ ਨੇ ਵੀ ਧਮਾਲ ਮਚਾ ਦਿੱਤੀ ਅਤੇ ਭਾਰਤ ਨੂੰ ਵਿਸ਼ਵ ਚੈਂਪੀਅਨ ਬਣਾ ਦਿੱਤਾ।
Continues below advertisement
Tags :
Virat Kohli India Vs South Africa T20 World Cup T20 World Cup LIVE T20 World Cup 2024 IND VS SA IND Vs SA T20 Final