Rohit Sharma ਬਣ ਸਕਦੇ ਹਨ ਭਾਰਤ ਦੇ ਦੂਜੇ ਸਭ ਤੋਂ ਸਫਲ ਕਪਤਾਨ
ਟੀਮ ਇੰਡੀਆ ਅੱਜ ਏਸ਼ੀਆ ਕੱਪ ਦੇ ਆਪਣੇ ਦੂਜੇ ਮੈਚ ਵਿੱਚ ਹਾਂਗਕਾਂਗ ਨਾਲ ਭਿੜੇਗੀ। ਇਸ ਮੈਚ 'ਚ ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਕੋਲ ਇਤਿਹਾਸ ਰਚਣ ਦਾ ਮੌਕਾ ਹੈ। ਜੇਕਰ ਟੀਮ ਇੰਡੀਆ ਹਾਂਗਕਾਂਗ ਖਿਲਾਫ ਜਿੱਤ ਦਰਜ ਕਰਨ 'ਚ ਕਾਮਯਾਬ ਹੁੰਦੀ ਹੈ ਤਾਂ ਰੋਹਿਤ ਸ਼ਰਮਾ ਟੀ-20 ਫਾਰਮੈਟ 'ਚ ਭਾਰਤ ਦੇ ਦੂਜੇ ਸਭ ਤੋਂ ਸਫਲ ਕਪਤਾਨ ਬਣ ਕੇ ਵਿਰਾਟ ਕੋਹਲੀ ਨੂੰ ਪਛਾੜ ਦੇਵੇਗਾ। ਐਮਐਸ ਧੋਨੀ ਟੀ-20 ਫਾਰਮੈਟ ਵਿੱਚ ਭਾਰਤ ਦੇ ਸਭ ਤੋਂ ਸਫਲ ਕਪਤਾਨ ਹਨ। ਧੋਨੀ ਨੇ ਕਪਤਾਨੀ ਕਰਦੇ ਹੋਏ ਟੀਮ ਇੰਡੀਆ ਨੂੰ 72 'ਚੋਂ 41 ਮੈਚਾਂ 'ਚ ਜਿੱਤ ਦਿਵਾਈ। ਵਿਰਾਟ ਕੋਹਲੀ ਇਸ ਸੂਚੀ 'ਚ ਦੂਜੇ ਨੰਬਰ 'ਤੇ ਹਨ ਅਤੇ ਉਨ੍ਹਾਂ ਦੀ ਅਗਵਾਈ 'ਚ ਟੀਮ ਇੰਡੀਆ ਨੇ 30 ਟੀ-20 ਮੈਚ ਜਿੱਤੇ ਹਨ। ਪਾਕਿਸਤਾਨ ਖਿਲਾਫ ਜਿੱਤ ਦੇ ਨਾਲ ਹੀ ਰੋਹਿਤ ਸ਼ਰਮਾ ਨੇ ਵਿਰਾਟ ਕੋਹਲੀ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ। ਟੀਮ ਇੰਡੀਆ ਨੇ ਰੋਹਿਤ ਸ਼ਰਮਾ ਦੀ ਕਪਤਾਨੀ 'ਚ 30 ਮੈਚ ਵੀ ਜਿੱਤੇ ਹਨ। ਜੇਕਰ ਟੀਮ ਇੰਡੀਆ ਬੁੱਧਵਾਰ ਨੂੰ ਹਾਂਗਕਾਂਗ ਨੂੰ ਹਰਾਉਂਦੀ ਹੈ ਤਾਂ ਰੋਹਿਤ ਸ਼ਰਮਾ ਦੀ ਅਗਵਾਈ 'ਚ ਇਹ ਭਾਰਤ ਦੀ 31ਵੀਂ ਜਿੱਤ ਹੋਵੇਗੀ ਅਤੇ ਉਹ ਵਿਰਾਟ ਕੋਹਲੀ ਨੂੰ ਪਛਾੜ ਕੇ ਟੀ-20 ਫਾਰਮੈਟ 'ਚ ਭਾਰਤ ਦਾ ਦੂਜਾ ਸਭ ਤੋਂ ਸਫਲ ਕਪਤਾਨ ਬਣ ਜਾਵੇਗਾ।