IND Vs SL, 1st T20: ਕਦੋਂ, ਕਿੱਥੇ ਤੇ ਕਿਵੇਂ ਦੇਖਣਾ ਹੈ ਪਹਿਲਾ ਟੀ-20, ਕਿਵੇਂ ਦੀ ਹੋਵੇਗੀ ਪਲੇਇੰਗ 11? ਇੱਥੇ ਜਾਣੋ ਸਭ ਕੁਝ
Download ABP Live App and Watch All Latest Videos
View In AppIND Vs SL, 1st T20: ਕਦੋਂ, ਕਿੱਥੇ ਤੇ ਕਿਵੇਂ ਦੇਖਣਾ ਹੈ ਪਹਿਲਾ ਟੀ-20, ਕਿਵੇਂ ਦੀ ਹੋਵੇਗੀ ਪਲੇਇੰਗ 11? ਇੱਥੇ ਜਾਣੋ ਸਭ ਕੁਝ
#t20 #india #srilanka #cricket #abpsanjha
IND vs SL 1st T20, Live Broadcast & Streaming: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਸੀਰੀਜ਼ ਦਾ ਪਹਿਲਾ ਮੈਚ ਸੋਮਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਇਸ ਟੀ-20 ਸੀਰੀਜ਼ ਤੋਂ ਬਾਅਦ ਵਨਡੇ ਸੀਰੀਜ਼ ਵੀ ਖੇਡੀ ਜਾਵੇਗੀ। ਹਾਲਾਂਕਿ ਸ਼੍ਰੀਲੰਕਾ ਖਿਲਾਫ ਹੋਣ ਵਾਲੀ ਟੀ-20 ਸੀਰੀਜ਼ 'ਚ ਹਾਰਦਿਕ ਪੰਡਯਾ ਟੀਮ ਇੰਡੀਆ ਦੇ ਕਪਤਾਨ ਹੋਣਗੇ। ਇਸ ਤੋਂ ਇਲਾਵਾ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਕੇਐੱਲ ਰਾਹੁਲ ਅਤੇ ਰਿਸ਼ਭ ਪੰਤ ਵਰਗੇ ਖਿਡਾਰੀ ਟੀ-20 ਸੀਰੀਜ਼ 'ਚ ਟੀਮ ਦਾ ਹਿੱਸਾ ਨਹੀਂ ਹੋਣਗੇ। ਇਸ ਤੋਂ ਬਾਅਦ ਰੋਹਿਤ ਸ਼ਰਮਾ ਵਨਡੇ ਸੀਰੀਜ਼ 'ਚ ਟੀਮ ਦੀ ਕਮਾਨ ਸੰਭਾਲਣਗੇ।
ਇੱਥੇ ਦੇਖੋ ਲਾਈਵ ਪ੍ਰਸਾਰਣ ਤੇ ਸਟ੍ਰੀਮਿੰਗ
ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 3 ਟੀ-20 ਸੀਰੀਜ਼ ਦਾ ਪਹਿਲਾ ਮੈਚ ਸੋਮਵਾਰ ਨੂੰ ਖੇਡਿਆ ਜਾਵੇਗਾ। ਇਹ ਮੈਚ ਭਾਰਤੀ ਸਮੇਂ ਅਨੁਸਾਰ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਮੈਚ ਦਾ ਸਿੱਧਾ ਪ੍ਰਸਾਰਣ ਸਟਾਰ ਸਪੋਰਟਸ ਨੈੱਟਵਰਕ 'ਤੇ ਕੀਤਾ ਜਾਵੇਗਾ। ਜਦਕਿ ਪ੍ਰਸ਼ੰਸਕ Disney Plus Hotstar 'ਤੇ ਲਾਈਵ ਸਟ੍ਰੀਮਿੰਗ ਦੇਖ ਸਕਣਗੇ। ਇਸ ਤੋਂ ਇਲਾਵਾ, ਪ੍ਰਸ਼ੰਸਕ ਡੀਡੀ ਸਪੋਰਟਸ 'ਤੇ ਮੁਫਤ ਲਾਈਵ ਪ੍ਰਸਾਰਣ ਦੇਖ ਸਕਣਗੇ। ਹਾਲਾਂਕਿ ਦੋਵੇਂ ਟੀਮਾਂ ਇਸ ਮੈਚ ਲਈ ਤਿਆਰ ਹਨ। ਭਾਰਤੀ ਟੀਮ ਦੇ ਕਪਤਾਨ ਹਾਰਦਿਕ ਪੰਡਯਾ ਹੋਣਗੇ, ਜਦਕਿ ਦਾਸ਼ੁਨ ਸ਼ਨਾਕਾ ਸ਼੍ਰੀਲੰਕਾ ਟੀਮ ਦੀ ਅਗਵਾਈ ਕਰਨਗੇ। ਦੱਸ ਦਈਏ ਕਿ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਕੇਐੱਲ ਰਾਹੁਲ ਅਤੇ ਰਿਸ਼ਭ ਪੰਤ ਵਰਗੇ ਖਿਡਾਰੀ ਸ਼੍ਰੀਲੰਕਾ ਦੇ ਖਿਲਾਫ ਟੀ-20 ਸੀਰੀਜ਼ 'ਚ ਟੀਮ ਦਾ ਹਿੱਸਾ ਨਹੀਂ ਹੋਣਗੇ।
Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...