VIDEO: ਭਾਰਤੀ ਸ਼ਟਲਰ Lakshya Sen ਦਾ ਹੈਦਰਾਬਾਦ ਹਵਾਈ ਅੱਡੇ 'ਤੇ ਕੀਤਾ ਗਿਆ ਨਿੱਘਾ ਸਵਾਗਤ

Continues below advertisement

ਭਾਰਤ ਦੇ ਸਟਾਰ ਬੈਡਮਿੰਟਨ ਖਿਡਾਰੀ ਲਕਸ਼ੈ ਸੇਨ ਨੇ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਵਿੱਚ ਕਮਾਲ ਕਰ ਦਿੱਤਾ ਹੈ। ਉਸ ਨੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਮਲੇਸ਼ੀਆ ਦੇ ਐਂਗ ਜੇ ਯੋਂਗ ਨੂੰ ਸਖ਼ਤ ਮੁਕਾਬਲੇ ਵਿੱਚ ਹਰਾ ਕੇ ਸੋਨ ਤਗ਼ਮਾ ਜਿੱਤਿਆ। ਲਕਸ਼ੈ ਫਾਈਨਲ ਵਿੱਚ ਪਹਿਲੀ ਗੇਮ ਹਾਰ ਗਿਆ ਸੀ। ਇਸ ਤੋਂ ਬਾਅਦ ਉਸ ਨੇ ਜ਼ਬਰਦਸਤ ਵਾਪਸੀ ਕੀਤੀ ਅਤੇ ਬਾਕੀ ਦੋ ਮੈਚ ਜਿੱਤ ਕੇ ਆਪਣੇ ਨਾਮ ਕਰ ਲਏ। ਲਕਸ਼ੈ ਪੁਰਸ਼ ਸਿੰਗਲ ਬੈਡਮਿੰਟਨ ਵਿੱਚ ਤਮਗਾ ਜਿੱਤਣ ਵਾਲਾ ਭਾਰਤ ਦਾ 10ਵਾਂ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲਾ ਚੌਥਾ ਅਥਲੀਟ ਬਣ ਗਿਆ ਹੈ। ਲਕਸ਼ੈ ਤੋਂ ਪਹਿਲਾਂ ਪ੍ਰਕਾਸ਼ ਪਾਦੁਕੋਣ, ਸਈਅਦ ਮੋਦੀ ਅਤੇ ਪਾਰੂਪੱਲੀ ਕਸ਼ਯਪ ਸੋਨ ਤਮਗਾ ਜਿੱਤ ਚੁੱਕੇ ਹਨ। ਲਕਸ਼ੈ ਹੁਣ ਬਰਮਿੰਘਮ ਤੋਂ ਭਾਰਤ ਵਾਪਸ ਆ ਗਿਆ ਹੈ। ਬੁੱਧਵਾਰ ਨੂੰ ਬੈਂਗਲੁਰੂ ਹਵਾਈ ਅੱਡੇ 'ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪ੍ਰਸ਼ੰਸਕਾਂ ਅਤੇ ਪਰਿਵਾਰ ਨੇ ਉਨ੍ਹਾਂ ਦਾ ਬੈਂਡ-ਬਾਜਾ ਨਾਲ ਸਵਾਗਤ ਕੀਤਾ।

Continues below advertisement

JOIN US ON

Telegram