Neeraj Chopra: ਭਾਰਤ ਦੀਆਂ ਉਮੀਦਾਂ ਨੂੰ ਵੱਡਾ ਝਟਕਾ, ਨੀਰਜ ਚੋਪੜਾ ਰਾਸ਼ਟਰਮੰਡਲ ਖੇਡਾਂ ਤੋਂ ਬਾਹਰ

Continues below advertisement

Neeraj Chopra Injury CWG 2022: ਰਾਸ਼ਟਰਮੰਡਲ ਖੇਡਾਂ 2022 ਬਰਮਿੰਘਮ ਵਿੱਚ ਹੋਣੀਆਂ ਹਨ। ਇਸ ਤੋਂ ਠੀਕ ਪਹਿਲਾਂ ਭਾਰਤ ਦੀਆਂ ਉਮੀਦਾਂ ਨੂੰ ਝਟਕਾ ਲੱਗਾ ਹੈ। ਟੋਕੀਓ ਓਲੰਪਿਕ 'ਚ ਭਾਰਤ ਲਈ ਸੋਨ ਤਗਮਾ ਅਤੇ ਹਾਲ ਹੀ 'ਚ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਰਾਸ਼ਟਰਮੰਡਲ ਖੇਡਾਂ 'ਚੋਂ ਬਾਹਰ ਹੋ ਗਏ ਹਨ। ਉਹ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਡੀਡੀ ਨਿਊਜ਼ ਮੁਤਾਬਕ ਭਾਰਤੀ ਓਲੰਪਿਕ ਸੰਘ ਦੇ ਅਧਿਕਾਰੀ ਰਾਜੀਵ ਮਹਿਤਾ ਨੇ ਦੱਸਿਆ ਕਿ ਨੀਰਜ ਜ਼ਖਮੀ ਹੋ ਗਿਆ ਹੈ। ਇਸ ਕਾਰਨ ਉਹ ਰਾਸ਼ਟਰਮੰਡਲ ਖੇਡਾਂ 2022 ਵਿੱਚ ਹਿੱਸਾ ਨਹੀਂ ਲੈ ਸਕਣਗੇ।

Continues below advertisement

JOIN US ON

Telegram