Indian Hockey Team : ਹਾਕੀ ਕਪਤਾਨ ਦੀ ਪਤਨੀ ਨੇ ਸਰਕਾਰ ਤੋਂ ਕੀ ਮੰਗ ਰੱਖੀ
Indian Hockey Team : ਹਾਕੀ ਕਪਤਾਨ ਦੀ ਪਤਨੀ ਨੇ ਸਰਕਾਰ ਤੋਂ ਕੀ ਮੰਗ ਰੱਖੀ
ਪੈਰਿਸ ਓਲੰਪਿਕ ਵਿੱਚ ਭਾਰਤ ਤੇ ਸਪੇਨ ਵਿਚਾਲੇ ਹੋਏ ਹਾਕੀ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤੀ ਟੀਮ ਵੱਲੋਂ ਬਰਾਉਨਸ ਮੈਡਲ ਜਿੱਤਿਆ ਸੀ, ਜਿਸ ਦੇ ਚਲਦੇ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸੰਬੰਧਿਤ ਖਿਡਾਰੀ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪਹੁੰਚੇ ਜਿੱਥੇ ਉਹਨਾਂ ਦਾ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਅਤੇ ਪੰਜਾਬ ਸਰਕਾਰ ਦੇ ਮੰਤਰੀ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਤੋਂ ਸਾਂਸਦ ਗੁਰਜੀਤ ਸਿੰਘ ਔਜਲਾ, ਸਾਬਕਾ ਹਾਕੀ ਖਿਡਾਰੀ ਅਤੇ ਵਿਧਾਇਕ ਪ੍ਰਗਟ ਸਿੰਘ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਵਾਗਤ ਕੀਤਾ ਗਿਆ,,,
ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਉਨਾਂ ਦਾ ਸ਼ਾਨਦਾਰ ਸਵਾਗਤ ਹੋਇਆ ਹੈ,, ਉਹਨਾਂ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ,,,,ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਹਾਕੀ ਖਿਡਾਰੀਆਂ ਵੱਲੋਂ ਪੰਜਾਬ ਦਾ ਅਤੇ ਅੰਮ੍ਰਿਤਸਰ ਜਿਲ੍ਹੇ ਦਾ ਨਾਂ ਵਿਸ਼ਵ ਭਰ ਵਿੱਚ ਰੋਸ਼ਨ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।