Olympic 2024 | ਮਾਝੇ ਦਾ ਪੁੱਤ Harmanpreet Singh ਪੂਰੇ ਵਿਸ਼ਵ 'ਚ ਛਾਇਆ
Olympic 2024 | ਮਾਝੇ ਦਾ ਪੁੱਤ Harmanpreet Singh ਪੂਰੇ ਵਿਸ਼ਵ 'ਚ ਛਾਇਆ
ਭਾਰਤ ਨੇ ਹਾਕੀ 'ਚ ਸਪੇਨ ਨੂੰ ਹਰਾ ਇਤਿਹਾਸ ਰੱਚ ਦਿੱਤਾ ਹੈ। ਜਿਸ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਤਾਂਤਾ ਲੱਗ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ
ਇੱਥੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਮੈਚ ਵਿੱਚ ਭਾਰਤੀ ਹਾਕੀ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਜਿੱਤ ਵੱਲ ਤੋਰਿਆ।






















