Birmingham 'ਚ ਅੱਜ ਤੋਂ ਹੋਵੇਗਾ Commonwealth Games 2022 ਦਾ ਆਗਾਜ਼, ਜਾਣੋ ਕਦੋ-ਕਦੋਂ ਭਾਰਤ ਦੇ ਮੈਚ
ਬਰਮਿੰਘਮ 'ਚ ਅੱਜ ਤੋਂ ਹੋਵੇਗਾ Commonwealth Games 2022 ਦਾ ਆਗਾਜ਼, ਜਾਣੋ ਕਦੋ-ਕਦੋਂ ਭਾਰਤ ਦੇ ਮੈਚ, ਕਿੱਥੇ ਹੋਵੇਗਾ ਮੈਚ ਦੀ ਲਾਈਵ ਸਟ੍ਰੀਮਿੰਗ
Commonwealth Games 2022: ਰਾਸ਼ਟਰਮੰਡਲ ਖੇਡਾਂ 2022 (Commonwealth Games 2022)ਬਰਮਿੰਘਮ, ਇੰਗਲੈਂਡ ਵਿੱਚ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਭਾਰਤੀ ਖਿਡਾਰੀ ਪੂਰੀ ਤਿਆਰੀ ਨਾਲ ਇੰਗਲੈਂਡ ਪਹੁੰਚ ਚੁੱਕੇ ਹਨ। ਹਾਲਾਂਕਿ ਇਸ ਦੌਰਾਨ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਲਈ ਸਭ ਤੋਂ ਵੱਡੀਆਂ ਉਮੀਦਾਂ ਵਿੱਚੋਂ ਇੱਕ ਨੀਰਜ ਚੋਪੜਾ ਸੱਟ ਕਾਰਨ ਇਸ ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ ।
ਨੀਰਜ ਦੇ ਬਾਹਰ ਹੋਣ ਤੋਂ ਬਾਅਦ, ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਰਾਸ਼ਟਰਮੰਡਲ ਖੇਡਾਂ ਦੇ ਉਦਘਾਟਨ ਸਮਾਰੋਹ ਲਈ ਭਾਰਤੀ ਦਲ ਦਾ ਝੰਡਾਬਰਦਾਰ ਨਿਯੁਕਤ ਕੀਤਾ ਗਿਆ ਸੀ।
ਭਾਰਤੀ ਓਲੰਪਿਕ ਸੰਘ (IOA) ਦੇ ਇੱਕ ਅਧਿਕਾਰੀ ਨੇ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ, "ਪੀਵੀ ਸਿੰਧੂ ਨੂੰ ਉਦਘਾਟਨੀ ਸਮਾਰੋਹ ਲਈ ਭਾਰਤੀ ਟੀਮ ਦਾ ਝੰਡਾਬਰਦਾਰ ਬਣਾਇਆ ਗਿਆ ਹੈ।"
ਸੋਨੀ ਨੈੱਟਵਰਕ ਦੇ ਚੈਨਲਾਂ 'ਤੇ ਲਾਈਵ ਪ੍ਰਸਾਰਣ
ਇਸ ਦੇ ਨਾਲ ਹੀ ਭਾਰਤੀ ਦਰਸ਼ਕ ਟੀਵੀ 'ਤੇ ਲਾਈਵ ਪ੍ਰਸਾਰਣ ਦੇਖ ਸਕਣਗੇ। ਦਰਅਸਲ, ਰਾਸ਼ਟਰਮੰਡਲ ਖੇਡਾਂ 2022 ਦਾ ਸੋਨੀ ਨੈੱਟਵਰਕ ਦੇ ਚੈਨਲਾਂ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਸ਼ੰਸਕ ਸੋਨੀ ਲਾਈਵ ਐਪ 'ਤੇ ਲਾਈਵ ਪ੍ਰਸਾਰਣ ਦੇਖ ਸਕਣਗੇ। ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ 2022 ਦੇ ਪ੍ਰਸਾਰਣ ਅਧਿਕਾਰ ਸੋਨੀ ਨੈੱਟਵਰਕ ਕੋਲ ਹਨ।
ਨੀਰਜ ਚੋਪੜਾ ਟੂਰਨਾਮੈਂਟ ਤੋਂ ਬਾਹਰ
ਧਿਆਨ ਯੋਗ ਹੈ ਕਿ ਨੀਰਜ ਚੋਪੜਾ ਨੇ ਹਾਲ ਹੀ ਵਿੱਚ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ (ਡਬਲਯੂਏਸੀ 2022) ਵਿੱਚ ਚਾਂਦੀ ਦਾ ਤਮਗਾ ਜਿੱਤਿਆ ਸੀ, ਪਰ ਉਹ ਇਸ ਟੂਰਨਾਮੈਂਟ ਵਿੱਚ ਭਾਰਤੀ ਦਲ ਦਾ ਹਿੱਸਾ ਨਹੀਂ ਹੋਣਗੇ। ਇਸ ਨੂੰ ਭਾਰਤ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਐਸ਼ਵਰਿਆ ਬਾਬੂ ਵੀ ਭਾਰਤੀ ਟੀਮ ਦਾ ਹਿੱਸਾ ਨਹੀਂ ਹੈ। ਦਰਅਸਲ ਐਸ਼ਵਰਿਆ ਬਾਬੂ ਡੋਪ ਟੈਸਟ ਪਾਸ ਕਰਨ 'ਚ ਅਸਫਲ ਰਹੀ ਸੀ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦੇ 213 ਖਿਡਾਰੀ ਹਿੱਸਾ ਲੈ ਰਹੇ ਹਨ।