Sports News in Punjabi: ਵੇਖੋ ਖੇਡ ਜਗਤ ਦੀਆਂ ਕੁਝ ਅਹਿਮ ਖ਼ਬਰਾਂ ਪੰਜਾਬੀ 'ਚ ਸਿਰਫ ABP Sanjha 'ਤੇ
ਭਾਰਤ ਦੀ ਇੰਗਲੈਂਡ 'ਚ ਸਭ ਤੋਂ ਵੱਡੀ ਜਿੱਤ: ਟੀਮ ਇੰਡੀਆ ਨੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡੇ ਗਏ ਪਹਿਲੇ ਟੀ-20 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਗਲਿਸ਼ ਟੀਮ ਨੂੰ 50 ਦੌੜਾਂ ਨਾਲ ਹਰਾਇਆ। ਇੰਗਲੈਂਡ 'ਚ ਦੌੜਾਂ ਦੇ ਮਾਮਲੇ 'ਚ ਟੀਮ ਇੰਡੀਆ ਦੀ ਇਹ ਸਭ ਤੋਂ ਵੱਡੀ ਜਿੱਤ ਹੈ। ਇਸ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 198 ਦੌੜਾਂ ਬਣਾਈਆਂ ਅਤੇ ਇੰਗਲੈਂਡ ਨੂੰ 199 ਦੌੜਾਂ ਦਾ ਟੀਚਾ ਦਿੱਤਾ। ਜਵਾਬ 'ਚ ਇੰਗਲੈਂਡ ਦੀ ਟੀਮ 19.3 ਓਵਰਾਂ 'ਚ 148 ਦੌੜਾਂ ਹੀ ਬਣਾ ਸਕੀ। ਭਾਰਤ ਲਈ ਹਾਰਦਿਕ ਪੰਡਯਾ ਨੇ ਸਭ ਤੋਂ ਵੱਧ ਵਿਕਟਾਂ ਲਈਆਂ। ਉਸ ਨੇ 33 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਇਸ ਦੇ ਨਾਲ ਹੀ ਬੱਲੇਬਾਜ਼ੀ ਦੌਰਾਨ 51 ਦੌੜਾਂ ਵੀ ਬਣਾਈਆਂ। ਉਹ ਭਾਰਤ ਲਈ ਇੱਕ ਮੈਚ ਵਿੱਚ ਅਰਧ ਸੈਂਕੜਾ ਲਗਾਉਣ ਦੇ ਨਾਲ 4 ਵਿਕਟਾਂ ਲੈਣ ਵਾਲਾ ਪਹਿਲਾ ਖਿਡਾਰੀ ਬਣ ਗਿਆ ਹੈ। ਉਸ ਨੂੰ ਮੈਨ ਆਫ ਦਾ ਮੈਚ ਵੀ ਚੁਣਿਆ ਗਿਆ।
ਸੈਮੀਫਾਈਨਲ ਤੋਂ ਪਹਿਲਾਂ ਵਿੰਬਲਡਨ ਤੋਂ ਹੱਟੇ Rafael Nadal: Rafael Nadal ਰਾਫੇਲ ਨਡਾਲ ਨੇ ਸਾਲ ਦੇ ਤੀਜੇ ਟੈਨਿਸ ਗ੍ਰੈਂਡ ਸਲੈਮ ਵਿੰਬਲਡਨ ਤੋਂ ਹਟਣ ਦਾ ਫੈਸਲਾ ਕੀਤਾ ਹੈ। ਉਸਨੇ ਨਿਕ ਕਿਰਗਿਓਸ ਦੇ ਖਿਲਾਫ ਸੈਮੀਫਾਈਨਲ ਮੈਚ ਤੋਂ ਪਹਿਲਾਂ ਆਪਣਾ ਫੈਸਲਾ ਲਿਆ। ਉਸ ਦੇ ਹਟਣ ਨਾਲ ਕਿਰਗਿਓਸ ਪਹਿਲੀ ਵਾਰ ਕਿਸੇ ਗ੍ਰੈਂਡ ਸਲੈਮ ਦੇ ਫਾਈਨਲ ਵਿੱਚ ਖੇਡੇਗਾ।