Chinese Smartphone Ban 'ਤੇ ਕੇਂਦਰੀ ਮੰਤਰੀ ਨੇ ਦਿੱਤੀ ਵੱਡੀ ਜਾਣਕਾਰੀ

Continues below advertisement

Chinese Smartphone Ban: ਪਿਛਲੇ ਕੁਝ ਦਿਨਾਂ ਵਿੱਚ ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਰਕਾਰ ਦੇਸ਼ ਵਿੱਚ 12 ਹਜ਼ਾਰ ਰੁਪਏ ਤੋਂ ਘੱਟ ਕੀਮਤ ਵਾਲੇ ਚੀਨੀ ਸਮਾਰਟਫ਼ੋਨਾਂ 'ਤੇ ਪਾਬੰਦੀ ਲਗਾਉਣ ਜਾ ਰਹੀ ਹੈ। ਪਰ ਹੁਣ ਕੇਂਦਰੀ ਇਲੈਕਟ੍ਰਾਨਿਕਸ ਅਤੇ ਆਈਟੀ ਰਾਜ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਇਸ 'ਤੇ ਸਥਿਤੀ ਸਪੱਸ਼ਟ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਚੀਨੀ ਮੋਬਾਈਲ ਕੰਪਨੀਆਂ ਨੂੰ ਭਾਰਤ ਤੋਂ ਬਰਾਮਦ ਵਧਾਉਣ ਲਈ ਕਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਕੋਲ ਇਨ੍ਹਾਂ ਕੰਪਨੀਆਂ ਦੇ 12,000 ਰੁਪਏ ਤੋਂ ਘੱਟ ਦੇ ਸਮਾਰਟਫ਼ੋਨ ਦੀ ਵਿਕਰੀ 'ਤੇ ਪਾਬੰਦੀ ਲਗਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।

Continues below advertisement

JOIN US ON

Telegram