Ira khan wedding: ਆਮਿਰ ਖਾਨ ਦੇ ਘਰ ਜਲਦ ਹੀ ਸ਼ਹਿਨਾਈ ਦੀ ਆਵਾਜ਼ ਸੁਣਾਈ ਦੇਵੇਗੀ। ਸੁਪਰਸਟਾਰ ਦੀ ਪਿਆਰੀ ਧੀ ਈਰਾ ਖਾਨ ਆਪਣੇ ਬੁਆਏਫਰੈਂਡ ਨੂਪੁਰ ਸ਼ਿਖਰੇ ਨਾਲ ਵਿਆਹ ਕਰਨ ਜਾ ਰਹੀ ਹੈ। ਅਜਿਹੇ 'ਚ ਆਮਿਰ ਵਿਆਹ ਦੀਆਂ ਤਿਆਰੀਆਂ 'ਚ ਰੁੱਝੇ ਹੋਏ ਹਨ। ਜਿਸ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਹੁਣ ਆਮਿਰ ਦੇ ਘਰ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਨੂੰ ਦੁਲਹਨ ਵਾਂਗ ਸਜਾਇਆ ਗਿਆ ਹੈ। ਇਨ੍ਹਾਂ ਤਿਆਰੀਆਂ ਦੀ ਝਲਕ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲ ਰਹੀ ਹੈ। ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ 'ਚ ਆਮਿਰ ਖਾਨ ਦਾ ਘਰ ਲਾਈਟਾਂ ਨਾਲ ਜਗਮਗਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਈਰਾ ਅਤੇ ਨੂਪੁਰ ਦਾ 3 ਜਨਵਰੀ ਨੂੰ ਰਜਿਸਟਰਡ ਵਿਆਹ ਹੋਵੇਗਾ, ਜਿਸ ਤੋਂ ਬਾਅਦ ਵਿਆਹ ਦੀਆਂ ਸਾਰੀਆਂ ਰਸਮਾਂ ਸ਼ੁਰੂ ਹੋ ਜਾਣਗੀਆਂ। ETimes ਦੀ ਰਿਪੋਰਟ ਮੁਤਾਬਕ ਇਕ ਕਰੀਬੀ ਸੂਤਰ ਨੇ ਦੱਸਿਆ ਕਿ ਈਰਾ ਅਤੇ ਨੂਪੁਰ ਜਨਵਰੀ ਦੇ ਪਹਿਲੇ ਹਫਤੇ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਦੋਵੇਂ ਉਦੈਪੁਰ 'ਚ ਡੈਸਟੀਨੇਸ਼ਨ ਵੈਡਿੰਗ ਕਰਨ ਜਾ ਰਹੇ ਹਨ। ਵਿਆਹ ਤੋਂ ਬਾਅਦ ਆਮਿਰ ਖਾਨ ਮੁੰਬਈ 'ਚ ਗ੍ਰੈਂਡ ਰਿਸੈਪਸ਼ਨ ਦੇਣਗੇ, ਜਿੱਥੇ ਬੀ-ਟਾਊਨ ਦੀਆਂ ਕਈ ਵੱਡੀਆਂ ਹਸਤੀਆਂ ਸ਼ਿਰਕਤ ਕਰਨਗੀਆਂ।