ਜਲੰਧਰ ਜ਼ਿਮਨੀ ਚੋਣ ਵਿਚ ਆਪ ਦੀ ਜਿੱਤ ਤੈਅ ਜਲੰਧਰ ਜ਼ਿਮਨੀ ਚੋਣ ਵਿਚ ਆਪ ਦੀ ਜਿੱਤ ਤੈਅ ਹੋ ਚੁੱਕੀ ਹੈ ,ਰਸਮੀ ਐਲਾਨ ਹੋਣਾ ਹੀ ਬਾਕੀ ਹੈ ਆਪ ਉਮੀਦਵਾਰ ਨੂੰ ਜ਼ਬਰਦਸਤ ਲੀਡ ਮਿਲ ਰਹੀ ਹੈ। 'ਆਪ' ਵਰਕਰਾਂ ਨੇ ਵੀ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ। ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਾਂਗਰਸ ਦੇ ਉਮੀਦਵਾਰ ਨਾਲੋਂ ਅੱਗੇ ਚੱਲ ਰਹੇ ਹਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚ ਫਸਵਾਂ ਮੁਕਾਬਲ ਚੱਲ ਰਿਹਾ ਹੈ ਸੁਸ਼ੀਲ ਕੁਮਾਰ ਰਿੰਕੂ 58 ਹਜ਼ਾਰ ਦੇ ਕਰੀਬ ਵੋਟਾਂ ਨਾਲ ਅੱਗੇ ਚੱਲ ਰਹੇ ਹਨ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੂਜੇ ਨੰਬਰ 'ਤੇ ਚੱਲ ਰਹੀ ਹੈ ਅਕਾਲੀ-ਬਸਪਾ ਉਮੀਦਵਾਰ ਡਾ: ਸੁਖਵਿੰਦਰ ਸੁੱਖੀ ਤੀਜੇ ਨੰਬਰ 'ਤੇ ਚੱਲ ਰਹੇ ਹਨ ਚੌਥੇ ਨੰਬਰ 'ਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਚੱਲ ਰਹੇ ਹਨ