Arun Bali Died: ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ। ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਖਬਰਾਂ ਮੁਤਾਬਕ ਅਰੁਣ ਬਾਲੀ ਨੇ ਸਵੇਰੇ 4:30 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੇ ਕਈ ਦਿੱਗਜ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ। ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਵੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਅਰੁਣ ਬਾਲੀ ਮਾਈਸਥੇਨੀਆ ਗ੍ਰੇਵਿਸ ਨਾਂ ਦੀ ਦੁਰਲੱਭ ਬੀਮਾਰੀ ਨਾਲ ਜੂਝ ਰਹੇ ਸਨ। ਇਹ ਇੱਕ ਆਟੋਇਮਿਊਨ ਰੋਗ ਹੈ ਜੋ ਕਿ ਨਸਾਂ ਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫਲਤਾ ਦੇ ਕਾਰਨ ਹੁੰਦਾ ਹੈ। ਅਰੁਣ ਬਾਲੀ ਦੀ ਮੌਤ ਨਾਲ ਟੀਵੀ ਤੇ ਬਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ 'ਤੇ ਕਈ ਸੈਲੇਬਸ ਤੇ ਪ੍ਰਸ਼ੰਸਕ ਸੋਗ ਮਨਾ ਰਹੇ ਹਨ। ਪ੍ਰਸ਼ੰਸਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ।