Nana Patekar Reaction: ਨਾਨਾ ਪਾਟੇਕਰ ਇਨ੍ਹੀਂ ਦਿਨੀਂ ਵਾਰਾਣਸੀ 'ਚ ਆਪਣੀ ਆਉਣ ਵਾਲੀ ਫਿਲਮ ਜਰਨੀ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ਦੀ ਸ਼ੂਟਿੰਗ ਦੌਰਾਨ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। 'ਜਰਨੀ' ਦੀ ਸ਼ੂਟਿੰਗ ਦੌਰਾਨ ਇਕ ਪ੍ਰਸ਼ੰਸਕ ਨੇ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ ਤਾਂ ਨਾਨਾ ਪਾਟੇਕਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਹੁਣ ਉਨ੍ਹਾਂ ਨੇ ਇਸ ਘਟਨਾ 'ਤੇ ਚੁੱਪੀ ਤੋੜਦਿਆਂ ਸਪੱਸ਼ਟੀਕਰਨ ਦਿੱਤਾ ਹੈ। ਨਾਨਾ ਪਾਟੇਕਰ ਨੇ ਕਿਹਾ ਕਿ ਇਹ ਸਾਰੀ ਘਟਨਾ ਉਨ੍ਹਾਂ ਦੀ ਫਿਲਮ ਜਰਨੀ ਦੇ ਇੱਕ ਸੀਨ ਦਾ ਹਿੱਸਾ ਸੀ ਜਿੱਥੇ ਆਦਮੀ ਨੇ ਉਨ੍ਹਾਂ ਨੂੰ ਪੁੱਛਿਆ, 'ਹੇ ਬੜਓ ਟੋਪੀ ਬੇਚਨੀ ਹੈ ਕਿਆ?' ਬੋਲਦਾ ਹੈ ਅਤੇ ਫਿਰ ਟੋਪੀ ਪਹਿਨੇ ਹੋਏ ਨਾਨਾ ਉਸਨੂੰ ਮਾਰਕੇ ਭਜਾ ਦਿੰਦਾ ਹੈ। ਨਾਨਾ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਸੇ ਸੀਨ ਦੀ ਰਿਹਰਸਲ ਚੱਲ ਰਹੀ ਸੀ ਅਤੇ ਉਦੋਂ ਇੱਕ ਅਣਪਛਾਤਾ ਵਿਅਕਤੀ ਉਸ ਕੋਲ ਆਇਆ, ਜਿਸ ਨੂੰ ਨਾਨਾ ਨੇ ਸ਼ੂਟਿੰਗ ਵਿੱਚ ਸ਼ਾਮਲ ਬੰਦਾ ਸਮਝ ਉਥੋਂ ਭਜਾ ਦਿੱਤਾ, ਪਰ ਫਿਰ ਕਿਸੇ ਨੇ ਇਸ ਘਟਨਾ ਦਾ ਵੀਡੀਓ ਬਣਾ ਕੇ ਸ਼ੇਅਰ ਕਰ ਦਿੱਤਾ। ਨਾਨਾ ਨੇ ਸਪੱਸ਼ਟ ਕੀਤਾ ਕਿ ਜਿਵੇਂ ਹੀ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ ਤਾਂ ਉਨ੍ਹਾਂ ਅਤੇ ਸ਼ੂਟਿੰਗ ਕਰੂ ਨੇ ਉਸ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਪਰ ਉਦੋਂ ਤੱਕ ਲੜਕਾ ਉਥੋਂ ਚਲਾ ਗਿਆ ਸੀ। ਉਹ ਕਦੇ ਵੀ ਅਜਿਹਾ ਵਿਵਹਾਰ ਨਹੀਂ ਕਰਦਾ, ਕਦੇ ਕਿਸੇ 'ਤੇ ਹੱਥ ਨਹੀਂ ਚੁੱਕਦਾ ਅਤੇ ਲੋਕਾਂ ਨੂੰ ਬਹੁਤ ਪਿਆਰ ਕਰਦਾ ਹੈ। ਨਾਨਾ ਪਾਟੇਕਰ ਨੇ ਕਿਹਾ ਕਿ ਉਹ ਅਣਜਾਣੇ ਵਿੱਚ ਹੋਈ ਗਲਤੀ ਲਈ ਮੁਆਫੀ ਮੰਗਦੇ ਹਨ। ਜੇਕਰ ਉਨ੍ਹਾਂ ਨੂੰ ਉਹ ਵਿਅਕਤੀ ਮਿਲਦਾ ਹੈ ਤਾਂ ਉਹ ਉਸ ਤੋਂ ਮੁਆਫੀ ਮੰਗਣ ਲਈ ਵੀ ਤਿਆਰ ਹਨ। ਨਾਨਾ ਨੇ ਕਿਹਾ ਕਿ ਬਨਾਰਸ ਦੇ ਘਾਟ 'ਤੇ ਭੀੜ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਸ਼ੂਟਿੰਗ ਦੌਰਾਨ ਬਹੁਤ ਸਾਰੇ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਨੂੰ ਸਥਾਨਕ ਲੋਕਾਂ ਤੋਂ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਨਹੀਂ ਹੈ।