Himanshi khurana New Movie Look: ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਆਪਣੀ ਪ੍ਰੋਫੈਸ਼ਨਲ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਦੇ ਚਲਦਿਆਂ ਸੁਰਖੀਆਂ ਵਿੱਚ ਰਹਿੰਦੀ ਹੈ। ਫਿਲਹਾਲ ਅਦਾਕਾਰਾ ਅਤੇ ਗਾਇਕਾ ਹਿਮਾਸ਼ੀ ਆਪਣੀ ਨਵੀਂ ਫਿਲਮ ਹਾਂ, ਮੈਂ ਪਾਗਲ ਹਾਂ ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਇਸ ਫਿਲਮ ਵਿੱਚ ਤੁਹਾਨੂੰ ਪੰਜਾਬ ਦੀ ਐਸ਼ਵਰੀਆ ਰਾਏ ਦਾ ਵੱਖਰਾ ਅੰਦਾਜ਼ ਵੇਖਣ ਨੂੰ ਮਿਲੇਗਾ। ਦਰਅਸਲ, ਅਦਾਕਾਰਾ ਫਿਲਮ ਦੀ ਸ਼ੂਟਿੰਗ ਦੇ ਚੱਲਦਿਆਂ ਵਿਅਸਤ ਹੈ। ਹਾਲਾਂਕਿ ਇਸ ਵਿਚਾਲੇ ਉਹ ਸੈੱਟ ਤੋਂ ਆਪਣੀ ਖੂਬਸੂਰਤ ਲੁੱਕ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸ਼ੇਅਰ ਕਰ ਰਹੀ ਹੈ। ਇਸ ਦੌਰਾਨ ਹਿਮਾਸ਼ੀਂ ਦਾ ਬੇਹੱਦ ਖੂਬਸੂਰਤ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਉੱਪਰ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਉਸਦਾ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਫਿਲਮ ਵਿੱਚ ਹਿਮਾਸ਼ੀ ਖੁਰਾਣਾ ਅਹਿਮ ਭੂਮਿਕਾ ਨਿਭਾਉਂਦੇ ਹੋਏ ਵਿਖਾਈ ਦਏਗੀ। ਫਿਲਮ ਦਾ ਨਿਰਦੇਸ਼ਨ ਅਮਰਪ੍ਰੀਤ ਛਾਬੜਾ ਵੱਲੋਂ ਕੀਤਾ ਜਾ ਰਿਹਾ ਹੈ। ਇਸ ਨੂੰ ਸੁਮੀਤ ਸਿੰਘ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਇਸ ਫਿਲਮ ਵਿੱਚ ਹਿਮਾਸ਼ੀ ਨਾਲ ਹੋਰ ਕਿਹੜੇ-ਕਿਹੜੇ ਕਲਾਕਾਰ ਵਿਖਾਈ ਦੇਣਗੇ ਇਹ ਵੇਖਣਾ ਬੇਹੱਦ ਦਿਲਚਸਪ ਹੋਏਗਾ। ਕਾਬਿਲੇਗੌਰ ਹੈ ਕਿ ਹਿਮਾਸ਼ੀ ਖੁਰਾਣਾ ਆਸਿਮ ਰਿਆਜ਼ ਨਾਲ ਆਪਣੇ ਲਵ ਅਫੇਅਰ ਦੇ ਚੱਲਦੇ ਸੁਰਖੀਆਂ ਵਿੱਚ ਰਹੀ। ਫਿਲਹਾਲ ਦੋਵਾਂ ਦਾ ਬ੍ਰੇਕਅਪ ਹੋ ਚੁੱਕਿਆ ਹੈ। ਆਸਿਮ ਅਤੇ ਹਿਮਾਸ਼ੀ ਪੁਰਾਣੀਆਂ ਗੱਲਾਂ ਨੂੰ ਭੁੱਲ ਆਪਣੇ-ਆਪਣੇ ਕੰਮ ਵਿੱਚ ਜੁੱਟ ਗਏ ਹਨ।