ਪੰਜਾਬ ਵਿੱਚ ਝੋਨੇ ਦੀ ਵਾਢੀ ਦਾ ਕੰਮ ਪੂਰੇ ਜ਼ੋਰਾਂ ਉੱਤੇ ਚੱਲ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪਰਾਲੀ ਪ੍ਰਬੰਧਨ ਦਾ ਮੁੱਦਾ ਕਿਸਾਨਾਂ ਲਈ ਬਹੁਤ ਅਹਿਮ ਬਣ ਗਿਆ ਹੈ। ਹਰ ਸਾਲ ਕਿਸਾਨ ਇਸ ਨੂੰ ਸੰਭਾਲਣ ਦੀ ਬਜਾਏ ਸਾੜ ਦਿੰਦੇ ਹਨ ਜਿਸ ਕਾਰਨ ਨਾ ਸਿਰਫ਼ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਖੇਤਾਂ ਦੀ ਉਪਜਾਊ ਸ਼ਕਤੀ ਵੀ ਖ਼ਤਰੇ ਵਿਚ ਪੈ ਜਾਂਦੀ ਹੈ। ਇਸ ਲਈ ਪੂਸਾ ਦੇ ਖੇਤੀ ਵਿਗਿਆਨੀਆਂ ਨੇ ਪਰਾਲੀ ਪ੍ਰਬੰਧਨ ਬਾਰੇ ਇੱਕ ਸਲਾਹ ਜਾਰੀ ਕੀਤੀ ਹੈ। ਪੂਸਾ ਵਿਗਿਆਨੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ, ਪਰਾਲੀ ਤੋਂ ਪੈਦਾ ਹੋਏ ਧੂੰਏਂ ਅਤੇ ਧੁੰਦ ਕਾਰਨ ਸੂਰਜ ਦੀਆਂ ਕਿਰਨਾਂ ਦੂਜੀਆਂ ਫ਼ਸਲਾਂ ਤੱਕ ਘੱਟ ਪਹੁੰਚਦੀਆਂ ਹਨ। ਜਿਸ ਕਾਰਨ ਫਸਲਾਂ ਵਿੱਚ ਪ੍ਰਕਾਸ਼ ਸੰਸਲੇਸ਼ਣ ਅਤੇ ਵਾਸ਼ਪੀਕਰਨ ਦੀ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ। ਜਿਸਦੇ ਚਲਦਿਆਂ ਪੌਦੇ ਭੋਜਨ ਬਣਾਉਣ ਤੋਂ ਅਸਮਰੱਥ ਹੁੰਦੇ ਹਨ ਅਤੇ ਫਸਲਾਂ ਦੀ ਉਤਪਾਦਕਤਾ ਅਤੇ ਗੁਣਵੱਤਾ ਪ੍ਰਭਾਵਿਤ ਹੁੰਦੀ ਹੈ ਇਹੀ ਕਾਰਨ ਹੈ ਕਿ ਕਿਸਾਨਾਂ ਨੂੰ ਝੋਨੇ ਦੀ ਬਚੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਮਿਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।